ਲੁਧਿਆਣਾ 'ਚ ਕਪਾਹ ਦੀ ਦੁਕਾਨ ਨੂੰ ਲੱਗੀ ਅੱਗ, ਤਾਰਾਂ 'ਚ ਸ਼ਾਰਟ ਸਰਕਟ ਹੋਣ ਕਾਰਨ ਵਾਪਰਿਆ ਹਾਦਸਾ

By : GAGANDEEP

Published : Jan 24, 2023, 5:27 pm IST
Updated : Jan 24, 2023, 5:27 pm IST
SHARE ARTICLE
photo
photo

ਸਾਰਾ ਸਮਾਨ ਸੜ ਕੇ ਹੋਇਆ ਸੁਆਹ

 

ਲੁਧਿਆਣਾ : ਲੁਧਿਆਣਾ 'ਚ ਚੌੜੀ ਰੋਡ 'ਤੇ ਸਥਿਤ ਕਪਾਹ ਦੀ ਦੁਕਾਨ ਨੂੰ ਅੱਗ ਲੱਗ ਗਈ। ਦੁਕਾਨ ਵਿੱਚ ਰਜਾਈਆਂ ਅਤੇ ਹੋਰ ਕੱਪੜੇ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

 ਪੜ੍ਹੋ ਪੂਰੀ ਖਬਰ: ਕੈਬਨਿਟ ਮੰਤਰੀ ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਲਿਆ ਜਾਇਜ਼ਾ

ਦੁਕਾਨਦਾਰ ਭਾਰਤ ਭੂਸ਼ਨ ਨੇ ਦੱਸਿਆ ਕਿ ਦੁਕਾਨ ਵਿੱਚ ਰਜਾਈਆਂ ਆਦਿ ਵੇਚਣ ਲਈ ਰੱਖੇ ਹੋਏ ਸਨ। ਦੁਕਾਨ 'ਚੋਂ ਅਚਾਨਕ ਧੂੰਆਂ ਉੱਠਦਾ ਦੇਖਿਆ ਗਿਆ। ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਅੱਗ ਲਗਾਤਾਰ ਵਧਦੀ ਰਹੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ।

 ਪੜ੍ਹੋ ਪੂਰੀ ਖਬਰ: ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ

ਸ਼ਾਰਟ ਸਰਕਟ ਨਾਲ ਲੱਗੀ ਅੱਗ ਭਾਰਤ ਭੂਸ਼ਣ ਨੇ ਦੱਸਿਆ ਕਿ ਦੁਕਾਨ ਦੇ ਬਾਹਰ ਤਾਰਾਂ 'ਚ ਸਪਾਰਕਿੰਗ ਹੋਣ ਨਾਲ ਅੱਗ ਲੱਗ ਗਈ। ਧੂੰਆਂ ਉੱਠਣ ਤੋਂ ਪਹਿਲਾਂ ਕੁਝ ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਅੱਗ ਲੱਗਣ ਕਾਰਨ ਉਸ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਉਸ ਨੇ ਅੱਗ ਲੱਗਣ ਤੋਂ ਪਹਿਲਾਂ ਹੀ ਆਪਣੇ ਵਰਕਰਾਂ ਨੂੰ ਬਾਹਰ ਕੱਢ ਲਿਆ ਸੀ।

ਫਾਇਰ ਬ੍ਰਿਗੇਡ ਅਧਿਕਾਰੀ ਆਤਿਸ਼ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਰੀਬ 3 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੁਕਾਨ ਦੇ ਬਾਹਰ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ 'ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ, ਨਹੀਂ ਤਾਂ ਨੇੜੇ-ਤੇੜੇ ਹੋਰ ਦੁਕਾਨਾਂ ਹੋਣ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement