ਕਾਗਜ਼ਾਤ ਮੰਗਣ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ
ਕਪੂਰਥਲਾ : ਸਥਾਨਕ ਡੀ. ਸੀ. ਚੌਂਕ ਨੇੜੇ ਨਾਕੇ 'ਤੇ ਖੜ੍ਹੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਨਾਲ ਵੱਡੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਨਾਕੇਬੰਦੀ ਦੌਰਾਨ ਛੋਟੇ ਹਾਥੀ ਦੀ ਲਪੇਟ ਵਿਚ ਆਉਣ ਨਾਲ ਏ.ਐਸ.ਆਈ. ਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਏ.ਐਸ.ਆਈ. ਮਲਕੀਤ ਸਿੰਘ ਦੇ ਰੂਪ ਵਿਚ ਹੋਈ ਹੈ। ਮਲਕੀਤ ਸਿੰਘ ਅਜੀਤ ਨਗਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ: ਅਮਰੀਕਾ ਦੇ ਕੈਲੀਫੋਰਨੀਆ 'ਚ ਗੋਲੀਬਾਰੀ, 10 ਦੀ ਮੌਤ ਅਤੇ 19 ਜ਼ਖ਼ਮੀ
ਪ੍ਰਾਪਤ ਵੇਰਵਿਆਂ ਅਨੁਸਾਰ ਨਾਕੇਬੰਦੀ ਦੌਰਾਨ ਏ.ਐਸ.ਆਈ. ਮਲਕੀਤ ਸਿੰਘ ਨੇ ਜਦੋਂ ਛੋਟੇ ਹਾਥੀ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਮੁਲਾਜ਼ਮ ਨੂੰ ਟੱਕਰ ਮਾਰ ਕੇ ਗੱਡੀ ਨਾਲ ਧੂਹ ਕੇ ਲੈ ਗਿਆ। ਛੋਟੇ ਹਾਥੀ ਦੀ ਲਪੇਟ ਵਿਚ ਆਉਣ ਕਾਰਨ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਿਸ 'ਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਪਤੀ-ਪਤਨੀ ਦਾ ਝਗੜਾ ਰੁਕਵਾਉਣ ਗਏ ਗੁਆਂਢੀ ਦਾ ਕਤਲ
ਮੁਲਾਜ਼ਮ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।