ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: ਵਿਜੀਲੈਂਸ ਬਿਊਰੋ ਵੱਲੋਂ ਪੁੱਡਾ ਦਾ ਕਾਰਜਕਾਰੀ ਅਫ਼ਸਰ ਮਹੇਸ਼ ਬਾਂਸਲ ਗ੍ਰਿਫ਼ਤਾਰ

By : KOMALJEET

Published : Jan 24, 2023, 7:46 pm IST
Updated : Jan 24, 2023, 7:46 pm IST
SHARE ARTICLE
Representational Image
Representational Image

ਰਿਹਾਇਸ਼ੀ ਪਲਾਟ ਦੀ ਅਲਾਟਮੈਂਟ ਨਾਲ ਸਬੰਧਤ ਸਰਕਾਰੀ ਰਿਕਾਰਡ ਨਸ਼ਟ ਕਰਨ ਦੇ ਲੱਗੇ ਇਲਜ਼ਾਮ 


ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ  ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। 

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ, ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪਤੀ-ਪਤਨੀ ਦਾ ਝਗੜਾ ਰੁਕਵਾਉਣ ਗਏ ਗੁਆਂਢੀ ਦਾ ਕਤਲ

 ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ 'ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਦੇ ਨਾਮ 'ਤੇ ਤਬਦੀਲ ਕਰ ਦਿੱਤਾ।  

ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ, ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਨਾਲ ਮਿਲੀਭੁਗਤ ਕਰ ਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ 'ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਪੁੱਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement