ਕੈਬਨਿਟ ਮੰਤਰੀ ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਲਿਆ ਜਾਇਜ਼ਾ

By : GAGANDEEP

Published : Jan 24, 2023, 4:30 pm IST
Updated : Jan 24, 2023, 4:30 pm IST
SHARE ARTICLE
photo
photo

ਜਲ ਸਰੋਤ ਮੰਤਰੀ ਨੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

 

ਚੰਡੀਗੜ੍ਹ:  ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਵੱਕਾਰੀ ਪ੍ਰਾਜੈਕਟ ਸ਼ਾਹਪੁਰ ਕੰਢੀ ਡੈਮ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇਥ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਜਿੱਥੇ ਹੜ੍ਹਾਂ ਦੀ ਸਮੱਸਿਆ ਅਤੇ ਵਿਅਰਥ ਜਾਂਦੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ ਉਥੇ ਸੂਬੇ ਦੇ ਕਿਸਾਨਾਂ ਨੂੰ ਸਿੰਜਾਈ ਲਈ ਮਿਲਦੇ ਨਹਿਰੀ ਪਾਣੀ ਦੀ ਸਮਰੱਥਾ ਵੀ ਵਧੇਗੀ ਅਤੇ ਵਾਧੂ ਬਿਜਲੀ ਉਤਪਾਦਨ ਵੀ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ, ਇਸ ਲਈ ਇਸ ਦੇ ਕੰਮ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਖਿਆ।

 ਪੜ੍ਹੋ ਪੂਰੀ ਖਬਰ: ਵਰਕ ਵੀਜ਼ੇ 'ਤੇ ਨਿਊਜ਼ੀਲੈਂਡ ਗਏ ਦੋ ਭਾਰਤੀ ਨੌਜਵਾਨਾਂ ਦੀ ਨਦੀ ਵਿਚ ਡੁੱਬਣ ਨਾਲ ਹੋਈ ਮੌਤ

ਮੀਤ ਹੇਅਰ ਨੇ ਕਿਹਾ ਕਿ 2715 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੰਜਾਬ ਨੂੰ ਜਿੱਥੇ ਹੋਰ 5000 ਏਕੜ ਸਿੰਜਾਈ ਯੋਗ ਰਕਬੇ ਨੂੰ ਪਾਣੀ ਮਿਲੇਗਾ ਉਥੇ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਅਪਰਬਾਰੀ ਦੁਆਬ ਨਹਿਰ ਨੂੰ ਨਿਰੰਤਰ ਪਾਣੀ ਮਿਲੇਗੀ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਵਿਖੇ ਬਿਜਲੀ ਉਤਪਾਦਨ ਦੇ ਚਾਰ ਯੂਨਿਟ ਲਗਾਤਾਰ ਚੱਲਣਗੇ।

 ਪੜ੍ਹੋ ਪੂਰੀ ਖਬਰ: 18 ਲੋਕਾਂ ਨਾਲ ਭਰੀ ਬੱਸ 20 ਫੁੱਟ ਡੂੰਘੀ ਖੱਡ ਵਿਚ ਡਿੱਗੀ 

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਪੀ.ਪੀ.ਟੀ. ਰਾਹੀਂ ਕੈਬਨਿਟ ਮੰਤਰੀ ਨੂੰ ਪ੍ਰਾਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਚੀਫ ਇੰਜਨੀਅਰ ਡੈਮ ਸ਼ੇਰ ਸਿੰਘ, ਸੁਪਰਡੈਂਟ ਇੰਜਨੀਅਰ ਡੈਮ ਸਰਕਲ ਗੁਰਪਿੰਦਰ ਸਿੰਘ, ਡੈਮ ਬਣਾ ਰਹੀ ਸੋਮਾ ਕੰਪਨੀ ਦੇ ਜਨਰਲ ਮੈਨੇਜਰ ਪੀ. ਵੈਂਕੇਸ਼ ਤੇ ਸੀਨੀਅਰ ਮੈਨੇਜਰ ਰਾਜਾਸ਼ੇਖਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement