CM ਨੇ ਬੰਬਈ ਸਟਾਕ ਐਕਸਚੇਂਜ ਦਾ ਕੀਤਾ ਦੌਰਾ, ਦੇਸ਼ ਭਰ 'ਚ ਨਿਵੇਸ਼ ਲਈ ਪੰਜਾਬ ਨੂੰ ਪਸੰਦੀਦਾ ਸੂਬੇ ਵਜੋਂ ਦਰਸਾਇਆ
Published : Jan 24, 2023, 5:48 pm IST
Updated : Jan 24, 2023, 5:48 pm IST
SHARE ARTICLE
CM visits BSE, showcases state as most preferred investment destination across the country
CM visits BSE, showcases state as most preferred investment destination across the country

* ਸਟਾਕ ਐਕਸਚੇਂਜ ਵਿੱਚ ਮਾਰਕੀਟ ਖੁੱਲ੍ਹਣ ਦਾ ਸੰਕੇਤ ਘੰਟੀ ਵਜਾਉਣ ਦੀ ਰਸਮ ਨਿਭਾਈ

 

ਮੁੰਬਈ/ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ। ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: BHU ਦੇ ਹਸਪਤਾਲ ਵਿਚ 600 ਰੁਪਏ ਦਿਹਾੜੀ ’ਤੇ ਫਰਜ਼ੀ ਡਾਕਟਰ ਕਰ ਰਹੇ ਸੀ ਮਰੀਜ਼ਾਂ ਦਾ ਇਲਾਜ

ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਹੈ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।

ਇਹ ਵੀ ਪੜ੍ਹੋ: 4 ਸਾਲ ਬਾਅਦ ਸਟੇਜ 'ਤੇ ਆਈ Beyoncé ਨੇ ਇਕ ਘੰਟੇ ਦੇ ਸ਼ੋਅ ਲਈ ਲਏ 285 ਕਰੋੜ ਰੁਪਏ

ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement