
ਪੰਜਾਬ ਵਿਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਮਾਮਲਿਆਂ ਵਿਚ 7.90 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ
ਮੁਹਾਲੀ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਮਾਮਲਿਆਂ ਵਿਚ 7.90 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਗੁਰਦੀਪ ਸਿੰਘ ਰਾਣੋ ਅਤੇ ਰਾਜੇਸ਼ ਕੁਮਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਸੀ। ਈਡੀ ਨੇ ਉਨ੍ਹਾਂ 'ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਦੋਵਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਕਮਾਏ ਪੈਸੇ ਤੋਂ ਨਕਦੀ ਦੇ ਕੇ ਅਚੱਲ ਜਾਇਦਾਦ ਖਰੀਦੀ ਸੀ। ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮ ਨਕਦ ਰਾਸ਼ੀ ਦਾ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।
ਇਹ ਵੀ ਪੜ੍ਹੋ: ਪੰਜਾਬ ’ਚ ਕਪਾਹ, ਮੱਕੀ ਦੀ ਪੈਦਾਵਾਰ 2050 ਤੱਕ 11 ਤੇ 13 ਫ਼ੀਸਦੀ ਘਟਣ ਦਾ ਅਨੁਮਾਨ
ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ ਪੰਜਾਬ ਵਿਚ ਜ਼ਮੀਨਾਂ ਅਤੇ ਇਮਾਰਤਾਂ ਸਮੇਤ 16 ਅਚੱਲ ਜਾਇਦਾਦਾਂ ਸ਼ਾਮਲ ਹਨ। ਜਦੋਂ ਕਿ ਰਾਜੇਸ਼ ਕੁਮਾਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਕੋਲ 11 ਅਚੱਲ ਜਾਇਦਾਦਾਂ ਹਨ। ਚੱਲ ਜਾਇਦਾਦ ਵਿਚ ਬੈਂਕ ਖਾਤੇ ਵਿਚ ਜਮ੍ਹਾਂ ਰਕਮਾਂ ਅਤੇ ਸੋਨੇ ਦੇ ਗਹਿਣੇ ਸ਼ਾਮਲ ਹਨ।
Enforcement Directorate
ਪੁਲਿਸ ਐਫਆਈਆਰ ਦਾ ਹਵਾਲਾ ਦਿੰਦੇ ਹੋਏ, ਈਡੀ ਨੇ ਕਿਹਾ ਕਿ ਰਾਣੋ ਦੇ ਕਥਿਤ ਤੌਰ 'ਤੇ ਨਸ਼ਾ ਤਸਕਰਾਂ ਸਿਮਰਨਜੀਤ ਸਿੰਘ ਅਤੇ ਤਨਵੀਰ ਵੇਦੀ ਨਾਲ ਸਬੰਧ ਹਨ। ਦੋਵੇਂ ਵਿਦੇਸ਼ ਵਿਚ ਰਹਿੰਦੇ ਹਨ। ਦੂਜੇ ਮਾਮਲੇ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਾਜੇਸ਼ ਕੁਮਾਰ ਮੈਡੀਕਲ ਸਟੋਰ ਦੀ ਆੜ ਵਿਚ ਨਸ਼ੇ ਵੇਚਦਾ ਸੀ। ਫਰੀਦਕੋਟ ਪੁਲਿਸ ਨੇ ਰਾਜੇਸ਼ ਕੁਮਾਰ ਖਿਲਾਫ਼ ਐਨ.ਡੀ.ਪੀ.ਐਸ. ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ।