ਪਤੀ-ਪਤਨੀ ਦਾ ਝਗੜਾ ਰੁਕਵਾਉਣ ਗਏ ਗੁਆਂਢੀ ਦਾ ਕਤਲ

By : KOMALJEET

Published : Jan 24, 2023, 4:42 pm IST
Updated : Jan 24, 2023, 4:42 pm IST
SHARE ARTICLE
Punjab News
Punjab News

ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ 

ਪਤੀ-ਪਤਨੀ ਨੂੰ ਲੜਾਈ ਤੋਂ ਰੋਕਣਾ ਪਿਆ ਮਹਿੰਗਾ 
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੁਆਂਢੀ ਦਾ ਕਤਲ
------

ਤਰਨਤਾਰਨ (ਰਵੀ ਖਹਿਰਾ) :
ਤਰਨਤਾਰਨ ਦੇ ਪਿੰਡ ਜੱਟਾ ਵਿਖੇ ਪਤੀ ਪਤਨੀ ਦੇ ਝਗੜੇ ਨੂੰ ਸ਼ਾਂਤ ਕਰਵਾਉਣ ਗਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਤਰਨਤਾਰਨ ਸਿਵਲ ਹਸਪਤਾਲ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।

ਮੌਕੇ 'ਤੇ ਪਹੁੰਚੀ ਥਾਣਾ ਸਰਹਾਲੀ ਪੁਲਿਸ ਨੇ ਲਾਸ਼ ਨੁੰ ਆਪਣਾ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਤਰਨਤਾਰਨ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਇਰਾਦਾ ਕਾਤਲ ਦੇ ਦੋਸ਼ਾਂ ਹੇਠਾ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ:  ਪਾਕਿਸਤਾਨ 'ਚ ਆਟੇ ਦੀ ਕਿੱਲਤ ਪਰ ਹੋਈ ਵੱਡੀ ਗਿਣਤੀ ਵਿਚ ਲਗਜ਼ਰੀ ਗੱਡੀਆਂ ਦੀ ਦਰਾਮਦ 

ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਦੇਰ ਰਾਤ ਨੁੰ ਪਿੰਡ ਜੱਟਾਂ ਵਿਚ ਇਕ ਘਰ ਵਿਚ ਪਤੀ/ਪਤਨੀ ਆਪਸ ਵਿਚ ਲੜ ਰਹੇ ਸਨ ਅਤੇ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਲਈ ਗਏ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਡਿਊਟੀ ਅਫਸਰ ਥਾਣਾ ਸਰਹਾਲੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਜਟਾ ਵਿਖੇ ਇਕ ਘਰ ਵਿਚ ਗੁਆਂਢੀ ਆਪਣੀ ਪਤਨੀ ਨਾਲ ਕੁਟ ਮਾਰ ਕਰ ਰਹੇ ਸੀ। ਉਨ੍ਹਾਂ ਨੂੰ ਸ਼ਾਂਤ ਕਰਵਾਉਣ ਗਏ ਵਿਅਕਤੀ 'ਤੇ ਹੀ ਕਿਰਚ ਅਤੇ ਡਾਂਗਾਂ ਸੋਟਿਆਂ ਨਾਲ ਵਾਰ ਕੇ ਮੌਕੇ 'ਤੇ ਕਤਲ ਕਰ ਦਿੱਤਾ।

ਇੰਨਾ ਹੀ ਨਹੀਂ ਸਗੋਂ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਤਲ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ਼ ਕਬਜ਼ੇ ਵਿਚ ਲੈ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਵਾਸਤੇ ਵੱਖ- ਵੱਖ ਪੁਲਿਸ ਟੀਮਾਂ ਬਣ ਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement