ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੜਕੀ ਢਾਂਚੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ: ਹਰਭਜਨ ਸਿੰਘ ਈ.ਟੀ.ਓ.
Published : Jan 24, 2023, 4:35 pm IST
Updated : Jan 24, 2023, 4:35 pm IST
SHARE ARTICLE
The state government led by Bhagwant Mann is striving to make Punjab a leading state in road infrastructure: Harbhajan Singh ETO.
The state government led by Bhagwant Mann is striving to make Punjab a leading state in road infrastructure: Harbhajan Singh ETO.

ਲੋਕ ਨਿਰਮਾਣ ਮੰਤਰੀ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ

 

ਚੰਡੀਗੜ੍ਹ, 24 ਜਨਵਰੀ: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ।

ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement