Ludhiana News: ਜੇਲ ਦੇ 2 ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਰਿਸ਼ਵਤ ਲੈ ਕੇ ਕੈਦੀਆਂ ਨੂੰ ਮੋਬਾਈਲ-ਨਸ਼ੀਲਾ ਪਦਾਰਥ ਕਰਦੇ ਸੀ ਸਪਲਾਈ

By : GAGANDEEP

Published : Jan 24, 2024, 12:59 pm IST
Updated : Jan 24, 2024, 1:03 pm IST
SHARE ARTICLE
2 Deputy Superintendents of Jail arrested in Ludhiana News in punjabi
2 Deputy Superintendents of Jail arrested in Ludhiana News in punjabi

Ludhiana News: ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਵਜੋਂ ਹੋਈ ਮੁਲਜ਼ਮਾਂ ਦੀ ਪਹਿਚਾਣ

2 Deputy Superintendents of Jail arrested in Ludhiana News in punjabi : ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ 2 ਡਿਪਟੀ ਸੁਪਰਡੈਂਟਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਰਿਸ਼ਵਤ ਲੈ ਕੇ ਜੇਲ ਦੀ ਬੈਰਕ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਸਨ। ਉਹ ਯੂਪੀਆਈ ਰਾਹੀਂ ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਰਿਸ਼ਵਤ ਲੈਂਦੇ ਸਨ।

ਉਹ ਕੈਦੀਆਂ ਤੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕਰਨ ਦੀਆਂ ਖ਼ਬਰਾਂ ਵਿਚ ਵੀ ਰਿਹਾ ਸੀ। ਇਨ੍ਹਾਂ ਦੀ ਪਛਾਣ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਵਜੋਂ ਹੋਈ ਹੈ। ਫੜੇ ਗਏ ਸਮੱਗਲਰਾਂ ਨੇ ਇਨ੍ਹਾਂ ਦੋਵਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ।  19 ਦਿਨ ਪਹਿਲਾਂ ਇਸ ਜੇਲ ਦੇ ਕੈਦੀਆਂ ਨੇ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ 'ਚ ਆ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Salman Khan News: ਭਾਈਜਾਨ ਨੇ ਵਾਅਦਾ ਕੀਤਾ ਪੂਰਾ, ਕੈਂਸਰ ਨਾਲ ਜੰਗ ਜਿੱਤਣ ਵਾਲੇ ਬੱਚੇ ਨਾਲ ਕੀਤੀ ਮੁਲਾਕਾਤ

ਹੁਣ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਜਨਮ ਦਿਨ ਦੀ ਪਾਰਟੀ ਵਿੱਚ ਵਰਤੇ ਗਏ ਮੋਬਾਈਲ ਦਾ ਲਿੰਕ ਵੀ ਮੰਗਿਆ ਜਾ ਰਿਹਾ ਹੈ। ਦੋਵੇਂ ਅਧਿਕਾਰੀ ਕੈਦੀਆਂ ਦੀ ਮਿਲੀਭੁਗਤ ਨਾਲ ਲੰਬੇ ਸਮੇਂ ਤੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ 17 ਜਨਵਰੀ ਨੂੰ ਮੁਖਤਿਆਰ ਸਿੰਘ ਦੇ ਦੋ ਸਾਥੀਆਂ ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਤਰਨਤਾਰਨ ਦੇ ਪਿੰਡ ਸਰਹਾਲੀ ਦੇ ਦਿਲਪ੍ਰੀਤ ਸਿੰਘ ਅਤੇ ਸਸਰਾਲੀ ਕਲਾਂ ਦੀ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨਦੀਪ ਕੌਰ ਅਤੇ ਦਿਲਪ੍ਰੀਤ ਨੇ ਪੁਲਿਸ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਅਧਿਕਾਰੀਆਂ ਦੀ ਮਦਦ ਨਾਲ ਜੇਲ ਵਿਚ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ।

ਇਹ ਵੀ ਪੜ੍ਹੋ: Canada Plane Crash : ਕੈਨੇਡਾ ਤੋਂ ਵੱਡੀ ਖਬਰ, ਸਵਾਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼ 

ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੇਲ ਦੇ ਕੈਦੀ ਦਿਲਪ੍ਰੀਤ ਸਿੰਘ ਅਤੇ ਮਨਦੀਪ ਕੌਰ ਰਾਹੀਂ ਪਾਬੰਦੀਸ਼ੁਦਾ ਵਸਤੂਆਂ ਅਤੇ ਮੋਬਾਈਲ ਫੋਨ ਖਰੀਦਦੇ ਸਨ। ਦਿਲਪ੍ਰੀਤ ਅਤੇ ਮਨਦੀਪ ਸਿੰਘ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਜੇਲ ਦੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਦਿੰਦੇ ਸਨ, ਜੋ ਪੈਸੇ ਦੇ ਬਦਲੇ ਕੈਦੀਆਂ ਤੱਕ ਪਹੁੰਚਾਉਂਦੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਜੇਲ ਅਧਿਕਾਰੀ ਯੂਪੀਆਈ ਰਾਹੀਂ ਪੈਸੇ ਲੈਂਦੇ ਸਨ। ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਯੂਪੀਆਈ ਲੈਣ-ਦੇਣ ਦੇ ਸਬੂਤ ਵਜੋਂ ਮੁਲਜ਼ਮ ਜੇਲ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜ਼ਬਤ ਕਰੇਗੀ। ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਮੁਖਤਿਆਰ ਸਿੰਘ ਵਿਰੁੱਧ ਥਾਣਾ ਡਿਵੀਜ਼ਨ ਨੰਬਰ 7 ਵਿਚ ਜੇਲ ਐਕਟ ਦੀ ਧਾਰਾ 52ਏ (1), ਐਨਡੀਪੀਐਸ ਦੀ ਧਾਰਾ 21 ਅਤੇ ਆਈਪੀਸੀ ਦੀ ਧਾਰਾ 120ਬੀ ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਦੋ ਜੇਲ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ।

 (For more Punjabi news apart from 2 Deputy Superintendents of Jail arrested in Ludhiana News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement