
Punjab Weather Update: ਮੌਸਮ ਵਿਭਾਗ ਨੇ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਕੀਤਾ ਜਾਰੀ
Punjab haryana Weather Update news in punjabi : ਅੱਜ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਵਿਜ਼ੀਬਿਲਟੀ ਘੱਟ ਹੈ। ਮੌਸਮ ਵਿਭਾਗ ਨੇ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਨੂੰ ਕੁਝ ਇਲਾਕਿਆਂ 'ਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਚੰਡੀਗੜ੍ਹ 'ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਜਨਵਰੀ 2024)
ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਹੋਵੇਗਾ ਖ਼ਰਾਬ ਹੋਵੇਗਾ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ ਅਤੇ ਫਤਿਹਾਬਾਦ ਵਿੱਚ ਰੈੱਡ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਵੇਲੇ ਸੀਤ ਲਹਿਰ ਲੋਕਾਂ ਨੂੰ ਪਰੇਸ਼ਾਨ ਕਰੇਗੀ।
ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵੱਲੋਂ ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਕਾਬੂ
ਜਦੋਂ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ। ਇਸ ਕਾਰਨ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਸੀਤ ਲਹਿਰ ਦੀ ਚੇਤਾਵਨੀ ਦਿਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੂਜੇ ਪਾਸੇ 25 ਜਨਵਰੀ ਤੋਂ ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅੱਜ ਸਵੇਰੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਅਗਲੇ 2 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।
(For more Punjabi news apart from Punjab haryana Weather Update news in punjabi stay tuned to Rozana Spokesman)