Mohali News : ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ-ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ

By : BALJINDERK

Published : Jan 24, 2025, 6:50 pm IST
Updated : Jan 24, 2025, 6:50 pm IST
SHARE ARTICLE
ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ
ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ

Mohali News :ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ

Mohali News in Punjabi : ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਡੀ ਜੀ ਪੀ ਸ੍ਰੀ ਗੌਰਵ ਸ਼ੁਕਲਾ ਦੀ ਅਗਵਾਈ ’ਚ ਸੂਬੇ ’ਚ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਇੱਥੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਐਸ ਐਸ ਪੀ ਦੀਪਕ ਪਾਰੀਕ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸਪੈਸ਼ਲ ਡੀ ਜੀ ਪੀ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਆਖਿਆ ਕਿ ਇਨ੍ਹਾਂ ਵਿਆਪਕ ਸੁਰੱਖਿਆ ਇੰਤਜ਼ਾਮਾਂ ਤਹਿਤ ਗੈਰ-ਸਮਾਜੀ, ਦੇਸ਼-ਵਿਰੋਧੀ ਅਨਸਰਾਂ ਅਤੇ ਸ਼ਰਾਬ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ। 

ਉਨ੍ਹਾਂ ਆਖਿਆ ਕਿ ਸਮੁੱਚੇ ਪੰਜਾਬ ’ਚ ਗਣਤੰਤਰ ਦਿਵਸ ਮਾਗਮਾਂ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਚੌਕਸੀ ਅਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਹੱਦੀ ਜ਼ਿਲ੍ਹਿਆਂ ’ਚ ਸੈਕੰਡ ਲਾਈਨ ਆਫ਼ ਡਿਫੈਂਸ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਰਹੱਦ ਤੋਂ ਤਸਕਰੀ ਵਰਗੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਿਆ ਜਾ ਸਕੇ।

ਉਨ੍ਹਾਂ ਆਖਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਏ ਡੀ ਜੀ ਪੀ ਅਤੇ ਆਈ ਜੀ ਪੱਧਰ ਦੇ ਅਧਿਕਾਰੀਆਂ ਦੀ ਸੁਰੱਖਿਆ ਬੰਦੋਬਸਤਾਂ ਦੀ ਨਿਗਰਾਨੀ ਲਈ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਮੁਤਾਬਕ 15 ਹਜ਼ਾਰ ਤੋਂ ਵਧੇਰੇ ਅਧਿਕਾਰੀ ਅਤੇ ਕਰਮਚਾਰੀ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ’ਤੇ ਲਾਏ ਗਏ ਹਨ।

(For more news apart from Comprehensive arrangements security Republic Day events in Punjab - Special DGP Arpit Shukla News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement