Khanuri Border News : ਖਨੌਰੀ ਬਾਰਡਰ ’ਤੇ 60ਵੇਂ ਦਿਨ ਵੀ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਇਤਿਹਾਸਕ ਸੱਤਿਆਗ੍ਰਹਿ ਨੂੰ 2 ਮਹੀਨੇ ਪੂਰੇ

By : BALJINDERK

Published : Jan 24, 2025, 6:32 pm IST
Updated : Jan 24, 2025, 6:32 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : 26 ਜਨਵਰੀ ਨੂੰ ਦੇਸ਼ ਭਰ ’ਚ ਕਿਸਾਨਾਂ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ

Khanuri Border News in Punjabi : ਅੱਜ 60ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਜਾਰੀ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਇਸ ਇਤਿਹਾਸਕ ਸੱਤਿਆਗ੍ਰਹਿ ਨੂੰ 2 ਮਹੀਨੇ ਪੂਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦੇਸ਼ ਭਰ ’ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਕਿਸਾਨਾਂ ਦੇ ਟਰੈਕਟਰ ਦੇਸ਼ ਭਰ ’ਚ ਸੜਕਾਂ 'ਤੇ ਹੋਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਤਾਮਿਲਨਾਡੂ-ਕਰਨਾਟਕ ’ਚ 70 ਤੋਂ ਵੱਧ ਥਾਵਾਂ 'ਤੇ, ਪੰਜਾਬ-ਹਰਿਆਣਾ ’ਚ ਸੈਂਕੜੇ ਥਾਵਾਂ 'ਤੇ ਅਤੇ ਹੋਰ ਰਾਜਾਂ ’ਚ ਵੱਡੇ ਪੱਧਰ 'ਤੇ ਕਿਸਾਨਾਂ ਦੇ ਟਰੈਕਟਰ ਸੜਕਾਂ 'ਤੇ ਹੋਣਗੇ, ਮੱਧ ਪ੍ਰਦੇਸ਼ ਦੇ ਅਸ਼ੋਕਨਗਰ ’ਚ ਇੱਕ ਵੱਡੀ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 13 ਫ਼ਰਵਰੀ ਤੋਂ ਚੱਲ ਰਿਹਾ ਕਿਸਾਨ ਮੋਰਚਾ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ 'ਤੇ ਕੇਂਦ੍ਰਿਤ ਹੈ ਅਤੇ ਇਸਦਾ ਕਿਸੇ ਹੋਰ ਮੁੱਦੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਇਹ ਮੋਰਚਾ ਪੂਰੀ ਤਰ੍ਹਾਂ ਪਵਿੱਤਰ ਹੈ ਅਤੇ ਕੋਈ ਵੀ ਵਿਅਕਤੀ/ਸ਼ਕਤੀ ਇਸਨੂੰ ਅਪਵਿੱਤਰ ਕਰਨ ਦੀ ਕੋਸ਼ਿਸ਼ ਨਹੀਂ ਕਰ ਸਕਦੀ। 

(For more news apart from Dallewal's hunger strike continues on 60th day at Khanuri border, 2 months complete since historic Satyagraha News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement