ਨਸ਼ੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ
Published : Jan 24, 2025, 1:55 pm IST
Updated : Jan 24, 2025, 2:42 pm IST
SHARE ARTICLE
Punjab Governor Gulab Chand Kataria's big statement on drugs
Punjab Governor Gulab Chand Kataria's big statement on drugs

'ਪੰਜਾਬ ਵਿੱਚ ਨਸ਼ੇ ਪਿੱਛੇ ਪਾਕਿਸਤਾਨ ਦਾ ਹੱਥ'

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਸੰਬੰਧ ਵਿੱਚ ਵੱਡਾ ਬਿਆਨ ਦਿੱਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਨਾਲ ਸਿੱਧਾ ਲੜ ਨਹੀਂ ਸਕਦਾ, ਇਸ ਲਈ ਉਸਨੇ ਨਸ਼ਿਆਂ ਦਾ ਸਹਾਰਾ ਲਿਆ ਹੈ। ਸਾਡੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਥੇ ਬਗਾਵਤ ਦਾ ਮਾਹੌਲ ਬਣਾਇਆ ਜਾ ਸਕੇ।

 ਨਸ਼ੇ ਨੂੰ ਲੈ ਕੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੋ ਨਸ਼ਾ ਹੈ ਉਸ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਹੁਣ ਛੋਟੇ ਡਰੋਨ ਜ਼ਰੀਏ ਨਸ਼ਾ ਭੇਜਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬ ਵਿਚਲੇ ਲਾਅ ਐਂਡ ਆਰਡਰ ਦੀ ਤਾਰੀਫ਼ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਪਹਿਲਾਂ ਵੱਡੇ ਡਰੋਨ ਪਾਕਿਸਤਾਨ ਤੋਂ ਆਉਂਦੇ ਸਨ, ਜਿਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਸੀ। ਪਰ ਹੁਣ ਪਾਕਿਸਤਾਨ ਤੋਂ ਛੋਟੇ ਡਰੋਨ ਭੇਜੇ ਜਾ ਰਹੇ ਹਨ। ਹਾਲਾਂਕਿ, ਐਂਟੀ-ਡਰੋਨ ਸਿਸਟਮ ਲਗਾਏ ਜਾ ਰਹੇ ਹਨ। ਪਿਛਲੀ ਵਾਰ ਗ੍ਰਹਿ ਮੰਤਰੀ ਨੇ ਅੱਠ ਐਂਟੀ-ਡਰੋਨ ਸਿਸਟਮ ਦਿੱਤੇ ਸਨ, ਹੁਣ ਉਨ੍ਹਾਂ ਦੀ ਗਿਣਤੀ ਵਧਾ ਕੇ 26 ਕਰ ਦਿੱਤੀ ਗਈ ਹੈ। ਪਰ ਨਸ਼ਾ ਅਜੇ 100 ਪ੍ਰਤੀਸ਼ਤ ਖਤਮ ਨਹੀਂ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement