Punjab News : ਕੇਜਰੀਵਾਲ ਦੀ ਸੁਰੱਖਿਆ ਵਾਪਸ ਲੈਣ ’ਤੇ ਬੋਲੇ ਭਾਜਪਾ ਆਗੂ ਹਰਜੀਤ ਗਰੇਵਾਲ ਕਿਹਾ -ਆਮ ਆਦਮੀ ਪਾਰਟੀ ਝੂਠੇ ਇਲਜ਼ਾਮ ਲਗਾ ਰਹੀ

By : BALJINDERK

Published : Jan 24, 2025, 12:58 pm IST
Updated : Jan 24, 2025, 12:58 pm IST
SHARE ARTICLE
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ

Punjab News : ਕਿਹਾ -ਭਾਰਤ ਸਰਕਾਰ ਕਿਸੇ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਦੀ

Punjab News in Punjabi : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੇਜਰੀਵਾਲ ਦੀ ਸੁਰੱਖਿਆ ਵਾਪਸ ਲੈਣ ’ਤੇ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਮੁਤਾਬਕ ਦਿੱਲੀ ਪੁਲਿਸ ਦੇ ਕਹਿਣ ’ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਚੋਣ ਕਮਿਸ਼ਨ ਲਾਗੂ ਹੈ। ਇਸ ਦੌਰਾਨ ਭਾਰਤ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗਰੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਬੀਜੇਪੀ ਸਰਕਾਰ ਕਿਸੇ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਦੀ। ਆਮ ਆਦਮੀ ਹਮੇਸ਼ਾ ਭਾਜਪਾ ’ਤੇ ਝੂਠੇ ਆਰੋਪ ਲਗਾਉਂਦੇ ਰਹਿੰਦੇ ਹਨ।

ਇਸ ਸੁਰੱਖਿਆ ਬਾਰੇ ਦਿੱਲੀ ਪੁਲਿਸ ਨੂੰ ਚੋਣ ਕਮਿਸ਼ਨ ਵਲੋਂ ਕੋਈ ਹਦਾਇਤ ਆਈ ਹੋਣੀ ਹੈ ਤਦ ਹੀ ਇਹ ਸੁਰੱਖਿਆ ਵਾਪਸ ਹੋਈ ਹੈ। ਗਰੇਵਾਲ ਨੇ ਕਿਹਾ ਕਿ ਉਨ੍ਹਾਂ  ਨੂੰ ਦੋ -ਦੋ ਰਾਜਾਂ ਦੀ Z+ ਸੁਰੱਖਿਆ ਵੀ ਮਿਲੀ ਹੋਈ ਹੈ, ਇਸ ਸੁਰੱਖਿਆ ਸਬੰਧੀ ਚੋਣ ਕਮਿਸ਼ਨ ਨੂੰ ਕਿਸੇ ਨੇ ਸ਼ਿਕਾਇਤ ਨਾ ਕੀਤੀ ਹੋਵੇ।

ਗਰੇਵਾਲ ਨੇ ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪੂਰੇ ਦੇਸ਼ ਦੀ ਸੁਰੱਖਿਆ ਦਾ ਜ਼ਿੰਮਾ ਹੈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰੋ। ਅਮਿਤ ਸ਼ਾਹ ਜੀ ਹਮੇਸ਼ਾ ਸੰਵਿਧਾਨ ਮੁਤਾਬਕ ਚੱਲਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਆਰੋਪ ਲਗਾਉਣ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਡਿਵੈਲਪਮੈਂਟ ਦੀ ਗੱਲ ਕਰਨ ਜਾਂ ਕੋਈ ਹੋਰ ਗੱਲ ਕਰਨ ਉਨ੍ਹਾਂ ਅਪੀਲ ਹੈ ਕਿ ਇਸ ਤਰ੍ਹਾਂ ਗੱਲਾਂ ਨਾ ਕੀਤੀਆਂ ਜਾਣ।

(For more news apart from Speaking on the withdrawalKejriwal security, BJP leader Harjit Grewal, Aam Aadmi Party is making false allegations News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement