ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਵਲੋਂ ਕਾਬੂ
Published : Jan 24, 2025, 3:38 pm IST
Updated : Jan 24, 2025, 3:38 pm IST
SHARE ARTICLE
Vigilance arrests Municipal Corporation's Lambardar on charges of taking monthly bribe from sanitation worker
Vigilance arrests Municipal Corporation's Lambardar on charges of taking monthly bribe from sanitation worker

6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਨਗਰ ਨਿਗਮ, ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐਲ.ਆਈ.ਜੀ. ਕਲੋਨੀ, ਜਮਾਲਪੁਰ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement