ਡਿਪਟੀ ਡਾਇਰੈਕਟਰ ਸ਼ਿਖਾ ਨੇਹਰਾ ਨੂੰ ਜੁਆਇੰਟ ਡਾਇਰੈਕਟਰ ਵੱਜੋਂ ਤਰੱਕੀ
ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਤਿੰਨ ਅਫ਼ਸਰਾਂ ਨੂੰ ਤਰੱਕੀ ਮਿਲੀ ਹੈ। ਡਿਪਟੀ ਡਾਇਰੈਕਟਰ ਸ਼ਿਖਾ ਨੇਹਰਾ ਨੂੰ ਜੁਆਇੰਟ ਡਾਇਰੈਕਟਰ ਵੱਜੋਂ ਪਦਉੱਨਤ ਕੀਤਾ ਗਿਆ ਹੈ। ਨੇਹਰਾ ਡਿਪਟੀ ਡਾਇਰੈਕਟਰ ਵੱਜੋਂ ਪਟਿਆਲਾ ਅਤੇ ਬਠਿੰਡਾ ਵਿਖੇ ਸੇਵਾਵਾਂ ਨਿਭਾਉਣ ਵਾਲੀ ਵਿਭਾਗ ਦੀ ਪਹਿਲੀ ਮਹਿਲਾ ਅਧਿਕਾਰੀ ਹੈ।
ਇਸਦੇ ਨਾਲ ਹੀ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ ਵੱਜੋਂ ਤੈਨਾਤ ਨਰਿੰਦਰ ਪਾਲ ਸਿੰਘ ਜਗਦਿਓ ਨੂੰ ਪਦਉੱਨਤ ਕਰਕੇ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ।
ਅੰਮ੍ਰਿਤਸਰ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰਜੰਗ ਸਿੰਘ ਹੁੰਦਲ ਨੂੰ ਵੀ ਤਰੱਕੀ ਦੇ ਕੇ ਡਿਪਟੀ ਡਾਇਰੈਕਟਰ ਵੱਜੋਂ ਤੈਨਾਤ ਕੀਤਾ ਗਿਆ ਹੈ। ਕਬਿਲੇਗੌਰ ਹੈ ਕਿ ਇਸੇ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿਭਾਗੀ ਤਰੱਕੀ ਕਮੇਟੀ ਨੇ ਤਿੰਨਾਂ ਅਧਿਕਾਰੀਆਂ ਦੇ ਨਾਮ ਨੂੰ ਤਰੱਕੀ ਦੇਣ ਉੱਤੇ ਮੋਹਰ ਲਗਾਈ ਸੀ ਜਿਸ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਨੇ ਆਪਣੇ ਨਵੇਂ ਅਹੁਦੇ ਸੰਭਾਲ ਲਏ ਹਨ।
