ਹਾਦਸੇ ਦੌਰਾਨ ਸ਼ਹੀਦ ਹੋਣ ਵਾਲੇ ਜੋਬਨਜੀਤ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ : ਭਗਵੰਤ ਮਾਨ

By : JAGDISH

Published : Jan 24, 2026, 9:35 am IST
Updated : Jan 24, 2026, 2:27 pm IST
SHARE ARTICLE
All possible help will be provided to the family of Jobanjit, who was martyred in the accident: Bhagwant Mann
All possible help will be provided to the family of Jobanjit, who was martyred in the accident: Bhagwant Mann

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

ਚੰਡੀਗੜ੍ਹ : ਬੀਤੇ ਦਿਨੀਂ ਜੰਮੂ ਕਸ਼ਮੀਰ ’ਚ ਹਾਦਸੇ ਦੌਰਾਨ ਸ਼ਹੀਦ ਹੋਏ ਜੋਬਨਜੀਤ ਸਿੰਘ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ । ਉਨ੍ਹਾਂ ਇਕ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਵਿਚ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲ ਦਾ ਨੌਜਵਾਨ ਜੋਬਨਜੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ । ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਨੂੰ ਸਲਾਮ ਕਰਦੇ ਹਾਂ। ਇਸ ਔਖੀ ਘੜੀ ਵਿਚ  ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਅਤੇ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਨੂੰ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement