ਨਿੱਜੀ ਰੰਜਿਸ਼ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
ਮਾਨਸਾ: ਮਾਨਸਾ ਦੇ ਨੇੜਲੇ ਪਿੰਡ ਖਿੱਲਣ ਦੀ ਸਾਬਕਾ ਸਰਪੰਚ ਮਹਿੰਦਰਜੀਤ ਕੌਰ (40) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤ 'ਚ ਕਿਸੇ ਨੇ ਇੱਟਾਂ ਦਾ ਮਲਬਾ ਸੁੱਟ ਦਿੱਤਾ ਸੀ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਗਈ ਸੀ। ਸਾਬਕਾ ਸਰਪੰਚ ਜੋ ਪਰਿਵਾਰ ਸਮੇਤ ਬੁਢਲਾਡਾ ਵਿਖੇ ਰਹਿੰਦੇ ਹਨ, ਅੱਜ ਖੇਤ ਦਾ ਗੇੜਾ ਮਾਰਨ ਆਏ ਸਨ, ਨੂੰ ਸ਼ਰੀਕੇਬਾਜ਼ੀ 'ਚ ਰੰਜਸ਼ ਦੇ ਚੱਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ।
ਬੂਟਾ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਮਨਪ੍ਰੀਤ ਸਿੰਘ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ, ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
