ਡੀਜੀਪੀ ਅਤੇ ਭਾਰਤ ਭੂਸ਼ਨ ਆਸ਼ੂ ਦੀ ਬਰਖ਼ਾਸਤਗੀ ਨੂੰ ਲੈ ਕੇ 'ਆਪ' ਨੇ ਠੱਪ ਕੀਤੀ ਸਦਨ ਦੀ ਕਾਰਵਾਈ
Published : Feb 24, 2020, 6:23 pm IST
Updated : Feb 24, 2020, 6:23 pm IST
SHARE ARTICLE
File photo
File photo

ਪ੍ਰਸ਼ਨਕਾਲ ਸ਼ੁਰੂ ਹੁੰਦਿਆਂ ਹੀ ਹਰਪਾਲ ਸਿੰਘ ਚੀਮਾ ਨੇ ਚੁੱਕਿਆ ਮੁੱਦਾ

'ਆਪ' ਵਿਧਾਇਕਾਂ ਨੇ ਸਪੀਕਰ ਸਾਹਮਣੇ ਨਾਅਰੇਬਾਜ਼ੀ ਦੇ ਨਾਲ-ਨਾਲ ਕੀਤਾ ਜਬਰਦਸਤ ਰੋਸ਼ ਪ੍ਰਦਰਸ਼ਨ
ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਕੇ ਆਖਰ ਸਪੀਕਰ ਨੂੰ ਮੰਗਲਵਾਰ ਤੱਕ ਉਠਾਉਣਾ ਪਿਆ ਸਦਨ
ਪਹਿਲਾਂ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠ ਕੇ 'ਆਪ' ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ,  24 ਫਰਵਰੀ 2020- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਠੱਪ ਕਰੀ ਰੱਖ। ਸਪੀਕਰ ਰਾਣਾ ਕੇਪੀ ਸਿੰਘ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ ਅਤੇ ਆਖਰ ਸਪੀਕਰ ਨੂੰ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਉਠਾਉਣਾ ਪਈ।

Harpal CheemaHarpal Cheema

ਸੋਮਵਾਰ ਦੁਪਹਿਰ ਬਾਅਦ ਜਿਉਂ ਹੀ ਪ੍ਰਸ਼ਨਕਾਲ ਸ਼ੁਰੂ ਹੋਇਆ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਦਿੱਤੇ ਵਿਵਾਦਗ੍ਰਸਤ ਬਿਆਨ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਉੱਪਰ ਪੁਲਿਸ ਅਧਿਕਾਰੀ ਬਲਵਿੰਦਰ ਸੇਖੋਂ ਵੱਲੋਂ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਰਹਿਣ ਦੇ ਮੁੱਦੇ ਉਠਾ ਦਿੱਤੇ ਗਏ।

DGP Dinkar GuptaDGP Dinkar Gupta

ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਦੀ ਬਰਖ਼ਾਸਤਗੀ ਦੀ ਹਰਪਾਲ ਸਿੰਘ ਚੀਮਾ ਵੱਲੋਂ ਉਠਾਈ ਗਈ ਮੰਗ ਜਦੋਂ ਸਪੀਕਰ ਨੇ ਅਣਸੁਣੀ ਕਰਕੇ ਪ੍ਰਸ਼ਨਕਾਲ ਦੀ ਕਾਰਵਾਈ ਸ਼ੁਰੂ ਕਰਾਉਣ ਦੀ ਕੋਸ਼ਿਸ਼ ਕੀਤੀ ਤਾਂ 'ਆਪ' ਦੇ ਵਿਧਾਇਕਾਂ ਨੇ ਸਪੀਕਰ ਦੇ ਸਾਹਮਣੇ ਆ ਕੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿੰਨਾ 'ਚ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਮਾਸਟਰ ਬਲਦੇਵ ਸਿੰਘ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ।

File PhotoFile Photo

ਬੇਸ਼ੱਕ ਸਪੀਕਰ ਰਾਣਾ ਕੇਪੀ ਸਿੰਘ ਨੇ ਸਦਨ ਦੇ ਮੁਖੀ ਅਰਥਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਦਨ 'ਚ ਗੈਰ ਮੌਜੂਦਗੀ ਦਾ ਹਵਾਲਾ ਦੇ ਸਦਨ ਦੀ ਕਾਰਵਾਈ 'ਚ ਸਹਿਯੋਗ ਮੰਗਿਆ ਪਰੰਤੂ 'ਆਪ' ਵਿਧਾਇਕਾਂ ਨੇ ਭਾਰਤ ਭੂਸਨ ਆਸ਼ੂ ਨੂੰ ਕੈਬਨਿਟ 'ਚ ਬਾਹਰ ਕੱਢਣ ਅਤੇ ਗ੍ਰਿਫਤਾਰ ਕਰਨ ਦੇ ਨਾਲ-ਨਾਲ ਡੀਜੀਪੀ ਦਿਨਕਰ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ 'ਤੇ ਅੜੇ ਰਹੇ ਅਤੇ ਸਦਨ ਦੀ ਕਾਰਵਾਈ ਚੱਲਣ ਨਹੀਂ ਦਿੱਤੀ, ਜਿਸ ਕਾਰਨ ਸਪੀਕਰ ਨੂੰ ਤਿੰਨ ਵਾਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

File PhotoFile Photo

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਤਵਾਦ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਕਾਂਗਰਸ ਦੀ ਆਪਣੀ ਕੈਬਨਿਟ 'ਚ ਅੱਤਵਾਦੀ ਬੈਠਾ ਹੈ, ਜਿਸ ਦੀ ਡੀਐਸਪੀ ਸੇਖੋਂ ਨੇ ਦਸਤਾਵੇਜ਼ਾਂ ਨਾਲ ਪੋਲ ਖੋਲ੍ਹ ਦਿੱਤੀ ਹੈ। ਇਸ ਲਈ ਕੈਪਟਨ ਭਾਰਤ ਭੂਸ਼ਨ ਆਸ਼ੂ ਨੂੰ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤੀ ਜਾਵੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ।

Kartarpur Sahib Kartarpur Sahib

ਉਨ੍ਹਾਂ ਕਿਹਾ ਕਿ ਹਰਿਆਣਾ 'ਚ ਜਾ ਕੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਇਹ ਕਹਿਣਾ ਕਿ ਸ੍ਰੀ ਕਰਤਾਰਪੁਰ ਸਾਹਿਬ 'ਚ ਇੰਨੀ ਗੁੰਜਾਇਸ਼ ਹੈ ਕਿ ਉੱਥੇ ਸ਼ਰਧਾਲੂ ਨੂੰ ਉਹ (ਪਾਕਿਸਤਾਨ) 6 ਘੰਟਿਆਂ 'ਚ ਅੱਤਵਾਦੀ ਬਣਾ ਸਕਦਾ। ਇਹ ਟਿੱਪਣੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ 'ਤੇ ਅੱਤਵਾਦੀ ਹੋਣ ਦੇ ਸ਼ੱਕ ਪੈਦਾ ਕਰਦੀ ਹੈ ਅਤੇ ਸਿੱਖਾਂ ਦੀ ਦੁਨੀਆ ਭਰ 'ਚ ਅਕਸ ਖ਼ਰਾਬ ਕਰਦੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Dinkar GuptaDinkar Gupta

ਕਿਉਂਕਿ ਡੀਜੀਪੀ ਵਰਗੇ ਜ਼ਿੰਮੇਵਾਰ ਅਧਿਕਾਰੀ ਦੀ ਇਹ ਟਿੱਪਣੀ ਭਾਈਚਾਰਕ ਨੂੰ ਤੋੜਨ ਵਾਲੀ ਹੈ ਅਤੇ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕਰਦੀ ਹੈ।
ਇਸ ਤੋਂ ਪਹਿਲਾਂ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਦੇ ਮੁੱਖ ਦਰਵਾਜ਼ੇ ਸਾਹਮਣੇ ਧਰਨੇ 'ਤੇ ਬੈਠ ਕੇ ਭਾਰਤ ਭੂਸ਼ਨ ਆਸ਼ੂ ਅਤੇ ਡੀਜੀਪੀ ਦਿਨਕਰ ਗੁਪਤਾ ਦੀ ਬਰਖ਼ਾਸਤਗੀ ਦੀ ਮੰਗ ਕੀਤੀ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement