
ਟਵੀਟ ਕਰ ਕੇ ਕਿਹਾ, ਹਰ ਰਾਜ ਵਾਸੀ ਦੀ ਖ਼ੁਸ਼ਹਾਲੀ ਤੇ ਸੁਰੱਖਿਆ ਚਾਹੁੰਦਾ ਹਾਂ
ਚੰਡੀਗੜ੍ਹ : ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਪ੍ਰਤੀ ਦਿਤੇ ਵਿਵਾਦਤ ਵਿਚਾਰਾਂ ਦੇ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਅੱਜ ਪੰਜਾਬ ਦੇ ਪੁਲਿਸ ਮੁਖੀ ਡੀ ਜੀ ਪੀ ਦਿਨਕਰ ਗੁਪਤਾ ਨੇ ਆਖ਼ਰ ਅਫ਼ਸੋਸ ਜ਼ਾਹਰ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਭਾਵੇਂ ਮੇਰਾ ਕਿਸੇ ਦੇ ਮਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਪਰ ਫਿਰ ਵੀ ਅਪਣੇ ਕਹੇ ਸ਼ਬਦਾਂ 'ਤੇ ਅਫ਼ਸੋਸ ਪ੍ਰਗਟ ਕਰਦਾ ਹਾਂ।
Photo
ਉਨ੍ਹਾਂ ਕਿਹਾ,''ਮੈਂ ਰਾਜ ਦੇ ਹਰ ਨਾਗਰਿਕ ਦੀ ਖ਼ੁਸ਼ਹਾਲੀ ਤੇ ਸੁਰੱਖਿਆ ਚਾਹੁੰਦਾ ਹਾਂ। ਮੈਂ ਮਿਹਨਤ ਤੇ ਸੰਜੀਦਗੀ ਨਾਲ ਰਾਜ ਲਈ ਅਪਣੀ ਡਿਊਟੀ ਕੀਤੀ ਹੈ। ਮੈਂ ਫ਼ਰਵਰੀ 2019 ਵਿਚ ਡੀ.ਜੀ.ਪੀ ਵਜੋਂ ਅਪਣਾ ਕੰਮ ਵੀ ਦਰਬਾਰ ਸਾਹਿਬ ਅਰਦਾਸ ਕਰ ਕੇ ਉਥੋਂ ਆਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਸੀ।''
Photo
ਜ਼ਿਕਰਯੋਗ ਹੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਦਿਨਕਰ ਗੁਪਤਾ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ 24 ਫ਼ਰਵਰੀ ਨੂੰ ਵਿਧਾਨ ਸਭਾ ਦੀ ਕਾਰਵਾਈ ਠੱਪ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਖ਼ਲ ਤੋਂ ਬਾਅਦ ਮਾਮਲੇ ਨੂੰ ਸ਼ਾਂਤ ਕਰਨ ਲਈ ਗੁਪਤਾ ਨੇ ਟਵੀਟ ਕਰ ਕੇ ਅਫ਼ਸੋਸ ਜ਼ਾਹਰ ਕੀਤਾ ਹੈ ਜਦਕਿ ਕਲ ਉਨ੍ਹਾਂ ਅਪਣੇ ਸਪਸ਼ਟੀਕਰਨ ਵਿਚ ਕਿਸੇ ਤਰ੍ਹਾਂ ਦਾ ਅਫ਼ਸੋਸ ਜ਼ਾਹਰ ਨਹੀਂ ਸੀ ਕੀਤਾ।
Photo
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ। ਦਰਅਸਲ ਡੀਜੀਪੀ ਦਿਨਕਰ ਗੁਪਤਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੇ ਇਰਾਦੇ ‘ਤੇ ਸਵਾਲ ਚੁੱਕੇ ਸੀ। ਦਿਨਕਰ ਗੁਪਤਾ ਨੇ ਕਿਹਾ ਸੀ ਕਿ, ‘ਵੀਜ਼ਾ ਮੁਕਤ ਰਾਹ ਅਤਿਵਾਦ ਨੂੰ ਭਾਰਤ ਲਿਆਉਂਦਾ ਹੈ’।
Photo
ਉਹਨਾਂ ਦਾਅਵਾ ਕੀਤਾ ਸੀ ਕਿ, "ਇਹ ਸੰਭਵ ਹੈ ਕਿ ਤੁਸੀਂ ਸਵੇਰ ਨੂੰ ਇਕ ਆਮ ਵਿਅਕਤੀ ਨੂੰ ਕਰਤਾਰਪੁਰ ਭੇਜੋ ਅਤੇ ਸ਼ਾਮ ਤੱਕ ਉਹ ਵਿਅਕਤੀ ਟਰੇਂਡ ਅੱਤਵਾਦੀ ਬਣ ਕੇ ਵਾਪਸ ਆ ਜਾਵੇਗਾ। ਤੁਸੀਂ ਛੇ ਘੰਟੇ ਉੱਥੇ ਹੋ, ਤੁਹਾਨੂੰ ਫਾਇਰਿੰਗ ਰੇਂਜ 'ਤੇ ਲਿਜਾਇਆ ਜਾ ਸਕਦਾ ਹੈ, ਤੁਹਾਨੂੰ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।"
Photo
ਹਾਲਾਂਂਕਿ ਇਸ ਬਿਆਨ ਤੋਂ ਬਾਅਦ ਉਹਨਾਂ ਨੇ ਅਪਣੀ ਸਫਾਈ ਵੀ ਦਿੱਤੀ ਹੈ। ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ 'ਤੇ ਬਹੁਤ ਖੁਸ਼ ਹੋਇਆ ਜਿਸ ਨੇ ਮੇਰੇ ਵਰਗੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਦਹਾਕਿਆਂ ਪੁਰਾਣੀਆਂ ਇੱਛਾਵਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ“ਸੂਬੇ ਦਾ ਡੀ.ਜੀ.ਪੀ ਹੋਣ ਦੇ ਨਾਤੇ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਨਿਰਵਿਘਨ ਪਹੁੰਚ ਦੀ ਸਹੂਲਤ ਸਬੰਧੀ ਕੰਮ ਕਰਨਾ ਜਾਰੀ ਰੱਖਾਂਗੇ।