ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦਾ ਹੰਗਾਮਾ
Published : Feb 24, 2020, 1:46 pm IST
Updated : Feb 24, 2020, 1:53 pm IST
SHARE ARTICLE
File Photo
File Photo

ਵਿਧਾਨ ਸਭਾ ਦੇ ਬਾਹਰ ਕੈਪਟਨ ਤੇ ਡੀਜੀਪੀ ਦੀਆਂ ਤਸਵੀਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਚੰਡੀਗੜ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਵੀ ਅੱਜ ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ ਹੋ ਰਿਹਾ ਹੈ। ਪਰ ਇਸ ਵਾਰ ਇਹ ਹੰਗਾਮਾ ਅਕਾਲੀ ਦਲ ਵੱਲੋਂ ਨਹੀਂ ਬਲਕਿ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਦੇ ਬਾਹਰ ਕੈਪਟਨ ਤੇ ਡੀਜੀਪੀ ਦੀਆਂ ਤਸਵੀਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਡੀਜੀਪੀ ਦੇ ਕਰਤਾਰਪੁਰ ਲਾਂਘੇ ਵਾਲੇ ਬਿਆਨ 'ਤੇ ਹੋ ਰਿਹਾ ਹੈ ਪ੍ਰਦਰਸ਼ਨ, ਆਮ ਆਦਮੀ ਪਾਰਟੀ ਦੇ ਵਿਧਾਇਕ ਕਰ ਰਹੇ ਨੇ ਪ੍ਰਦਰਸ਼ਨ।

DGP Dinkar GuptaDGP Dinkar Gupta

ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਆਇਆ ਵਿਵਾਦਤ ਬਿਆਨ ਨਾ ਸਿਰਫ਼ ਇਸ ਅਧਿਕਾਰੀ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਲਈ ਵੀ ਵੱਡੀ ਸਿਰਦਰਦੀ ਬਣ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਤੋਂ ਹੀ ਇਹ ਮੁੱਦਾ ਮਘਣ ਦਾ ਅੰਦੇਸ਼ ਹੈ।

File PhotoFile Photo

ਖਦਸ਼ਾ ਇਹ ਵੀ ਹੈ ਕਿ ਕਿਧਰੇ ਬਜਟ ਸੈਸ਼ਨ ਇਸ ਮੁੱਦੇ ਦੀ ਭੇਟ ਹੀ ਨਾ  ਚੜ ਜਾਵੇ। ਉਧਰ ਜਿਥੇ ਸਿਆਸੀ ਵਿਰੋਧੀਆਂ ਨੇ ਸਰਕਾਰ ਅਤੇ ਪੁਲਿਸ ਮੁਖੀ ਨੂੰ ਘੇਰਾ ਪਾਇਆ ਹੋਇਆ ਹੈ। ਉੱਥੇ ਹੀ ਆਮ ਲੋਕਾਂ ਵਿਚ ਵੀ ਵਿਆਪਕ ਪੱਧਰ ਤੇ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਲੋਕ ਤਾਂ ਇਥੋਂ ਤਕ ਕਰ ਰਹੇ ਹਨ।

 

 ਸੋਸ਼ਲ ਮੀਡੀਆ ਉੱਤੇ ਕਰਤਾਰਪੁਰ ਸਾਹਿਬ ਵਿਖੇ ਅਪਣੇ ਦੌਰੇ ਦੀਆਂ ਤਸਵੀਰਾਂ ਸਾਂਝੀਆਂ ਕਰ ਕੇ ਡੀਜੀਪੀ ਨੂੰ ਪੁੱਛ ਰਹੇ ਹਨ ਕਿ ਕੀ ਹੁਣ ਉਹ ਅਤਿਵਾਦੀ ਹੋ ਗਏ ਹਨ? ਕਿਉਂਕਿ ਉਹ ਕਰਤਾਰਪੁਰ ਸਾਹਿਬ ਵਿਖੇ ਛੇ ਤੋਂ ਵੱਧ ਘੰਟੇ ਬਿਤਾ ਕੇ ਭਾਰਤ ਪਰਤੇ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement