ਜ਼ਮੀਨ ਦੇ ਟੁਕੜੇ ਲਈ ਭਰਾ ਕੀਤਾ ਅਜਿਹਾ ਕੰਮ, ਰਿਸ਼ਤੇ ‘ਤੇ ਜਾਪਣ ਲੱਗੇਗਾ ਕਲੰਕ
Published : Feb 24, 2020, 6:56 pm IST
Updated : Feb 26, 2020, 4:02 pm IST
SHARE ARTICLE
sukhdev
sukhdev

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਾਕੀਪੁਰ ਵਿਖੇ ਉਸ ਸਮੇਂ ਖ਼ੌਫ਼ ਦਾ ਮਾਹੌਲ...

ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਾਕੀਪੁਰ ਵਿਖੇ ਉਸ ਸਮੇਂ ਖ਼ੌਫ਼ ਦਾ ਮਾਹੌਲ ਫੈਲ ਗਿਆ ਜਦੋਂ ਜ਼ਮੀਨ ਦੇ ਟੁਕੜੇ ਲਈ ਭਰਾ ਨੇ ਹੀ ਭਰਾ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਹੱਤਿਆ ਦੇ ਵਿੱਚ ਮ੍ਰਿਤਕ ਦਾ ਪਿਓ ,ਭਰਾ ,ਭਤੀਜੇ ਅਤੇ ਮਾਂ ਵੀ ਸ਼ਾਮਿਲ ਹੈ।

Death of a person during treatment at the hospitalDeath

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਬਲਦੇਵ ਸਿੰਘ ਦੀ ਘਰ ਵਾਲੀ ਪਲਵਿੰਦਰ ਕੌਰ ਨੇ ਦੱਸਿਆ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਬਲਦੇਵ ਸਿੰਘ ਦਾ ਵਿਵਾਦ ਉਸ ਦੇ ਭਰਾ ਸੁਖਦੇਵ ਸਿੰਘ ਨਾਲ ਚੱਲ ਰਿਹਾ ਸੀ ਅਤੇ ਸੁਖਦੇਵ ਸਿੰਘ ਨੇ ਉਨ੍ਹਾਂ ਦੀ ਜ਼ਮੀਨ ਧੱਕੇ ਨਾਲ ਹੜੱਪ ਲਈ ਸੀ  ਅਤੇ ਉਸ ਦਾ ਪਿਉ ਜਗਤਾਰ ਸਿੰਘ ਵੀ ਉਸ ਨਾਲ ਧੋਖਾ ਕਰ ਰਿਹਾ ਸੀ ਪਲਵਿੰਦਰ ਕੌਰ ਨੂੰ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਸਦਰ ਤਰਨਤਾਰਨ  ਦਰਖ਼ਾਸਤ ਵੀ ਦਿੱਤੀ ਹੋਈ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਪੁਲਸ ਦੀ ਢਿੱਲੀ ਕਾਰਜ਼ੁਗਾਰੀ ਕਾਰਨ ਹੀ ਇਹ ਘਟਨਾ ਵਾਪਰ ਗਈ।

DeathDeath

ਮ੍ਰਿਤਕ ਬਲਦੇਵ ਸਿੰਘ ਦੀ ਘਰਵਾਲੀ ਪਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਉਹ ਸਾਰਾ ਪਰਿਵਾਰ ਘਰ ਵਿੱਚ ਸੀ ਅਤੇ ਸ਼ਾਮ ਕਰੀਬ ਚਾਰ ਵਜੇ ਬਲਦੇਵ ਸਿੰਘ ਦੇ ਭਰਾ ਸੁਖਦੇਵ ਸਿੰਘ ਉਸਦਾ ਪਿਉ ਜਗਤਾਰ ਸਿੰਘ, ਸੁਖਦੇਵ ਸਿੰਘ ਦੇ ਲੜਕੇ ਅਤੇ ਹੋਰ ਪੰਜ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਆ ਕੇ ਉਨ੍ਹਾਂ ਦੀ ਮਾਰਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਲਦੇਵ ਸਿੰਘ ਨੂੰ  ਕੁੱਟਮਾਰ ਕਰਕੇ ਉਸ ਨੂੰ ਧੂਹ ਕੇ ਘਰੋ  ਬਾਹਰ ਲੈ ਗਏ ਅਤੇ ਬਾਹਰ ਲਿਜਾ ਕੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

DeathDeath

ਪਲਵਿੰਦਰ ਕੌਰ ਦੱਸਿਆ ਕਿ ਉਕਤ ਵਿਅਕਤੀਆਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀ ਹੋਇਆ ਸੀ ਅਤੇ ਇਸ ਸਬੰਧੀ ਉਨ੍ਹਾਂ ਥਾਣਾ ਸਦਰ ਤਰਨਤਾਰਨ ਵਿੱਚ ਦਰਖਾਸਤ ਦਿੱਤੀ ਹੋਈ ਹੈ ਪਰ ਉਕਤ ਵਿਅਕਤੀਆਂ ਦੀ ਹਾਕਮ ਧਿਰ ਨਾਲ ਸਬੰਧ ਹੋਣ ਕਾਰਨ ਪੁਲਿਸ ਵੱਲੋਂ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਅੱਜ ਉਸ ਦਾ ਪਤੀ ਮੌਤ ਦੇ ਘਾਟ ਉਤਾਰਿਆ ਗਿਆ।

The Congress loste and panchayat land land

ਜਦਕਿ ਮੌਕੇ ਤੇ ਪਹੁੰਚੇ ਥਾਣਾ ਸਦਰ ਤਰਨ ਤਾਰਨ ਦੇ ਐਸਐਚਓ ਮਨੋਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸ ਵਿੱਚ ਪਿਓ ਪੁੱਤਰਾਂ ਦਾ  ਪੁਰਾਣਾ ਝਗੜਾ ਚੱਲ ਰਿਹਾ ਸੀ ਅਤੇ ਜਿਸ ਦਾ ਤਫਤੀਸ ਕੀਤੀ ਜਾ ਰਹੀ ਹੈ ਪਰ ਅੱਜ ਸੁਖਦੇਵ ਸਿੰਘ ਅਤੇ ਉਸ ਦੇ ਪਿਓ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement