ਬਲਬੀਰ ਸਿੰਘ ਸਿੱਧੂ ਨੇ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Published : Feb 24, 2021, 1:50 am IST
Updated : Feb 24, 2021, 1:50 am IST
SHARE ARTICLE
image
image

ਬਲਬੀਰ ਸਿੰਘ ਸਿੱਧੂ ਨੇ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਹੁਣ ਸਾਰੇ ਸ਼ਹਿਰਾਂ ਤੇ ਪਿੰਡਾਂ ਨੂੰ ਕਵਰ ਕਰਨ ਲਈ ਸਿਹਤ ਵਿਭਾਗ ਅਧੀਨ ਕੁਲ 422 ਐਂਬੂਲੈਂਸਾਂ
 

ਚੰਡੀਗੜ੍ਹ, 23 ਫਰਵਰੀ (ਸੋਈਂ, ਰਾਵਤ) : ਸ਼ਹਿਰਾਂ ਦੇ ਭੀੜ ਵਾਲੇ ਇਲਾਕਿਆਂ ਵਿਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਅਤੇ ਪ੍ਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਦੇ ਹਰ ਇਕ ਜ਼ਿਲ੍ਹੇ ਲਈ 22 ਛੋਟੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਦਸਿਆ ਕਿ ਇਹ ਐਂਬੂਲੈਂਸਾਂ 108 ਹੈਲਪ ਲਾਈਨ ਅਧੀਨ ਚੱਲਣ ਵਾਲੀਆਂ ਐਂਬੂਲੈਂਸਾਂ ਤੋਂ ਇਲਾਵਾ ਚੱਲਣਗੀਆਂ। ਇਹ ਛੋਟੀਆਂ ਤੰਗ ਗਲੀਆਂ ਵਿਚ ਮਰੀਜ਼ਾਂ ਲਈ ਤੁਰਤ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਉਣ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰ ਇਕ ਵੈਨ ਵਿਚ ਮਰੀਜ਼ਾਂ ਅਤੇ ਡਰਾਈਵਰਾਂ ਤੋਂ ਇਲਾਵਾ 5 ਸਹਾਇਕ ਹੋਣਗੇ, ਜਿਸ ਨਾਲ ਸ਼ਹਿਰ ਦੇ ਭੀੜ ਵਾਲੇ ਇਲਾਕਿਆਂ ਵਿਚ ਆਸਾਨੀ ਨਾਲ ਪਹੁੰਚ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸ ਸਾਰੇ ਜ਼ਰੂਰੀ ਉਪਕਰਨਾਂ ਨਾਲ ਲੈਸ ਹੋਵੇਗੀ, ਜਿਸ ਵਿਚ ਸਟ੍ਰੈਚਰ ਕਮ ਟਰਾਲੀ, ਮੈਡੀਕਲ ਕਿਟ ਬਾਕਸ, ਆਕਸੀਜ਼ਨ ਸਿਲੰਡਰ ਸਮੇਤ ਲੋੜੀਂਦੀ ਰੌਸ਼ਨੀ ਅਤੇ ਅਨਾਊਸਮੈਂਟ ਸਿਸਟਮ ਦੀ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਸਿਹਤ ਵਿਭਾਗ ਕੋਲ ਸ਼ਹਿਰਾਂ ਅਤੇ ਪਿੰਡਾਂ ਦੇ ਸਾਰੇ ਖੇਤਰਾਂ ਨੂੰ ਕਵਰ ਕਰਨ ਲਈ ਕੁੱਲ 422 ਐਂਬੂਲੈਂਸਾਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਮਹਾਂਮਾਰੀ ਦੌਰਾਨ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸੰਸਥਾਵਾਂ ਤਕ ਲਿਜਾਣ ਲਈ ਮਦਦਗਾਰ ਸਾਬਤ ਹੋਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਮਹਾਂਮਾਰੀ ਵਿਰੁਧ ਲੜਾਈ ਲਈ ਹੋਰ ਬਲ ਮਿਲੇਗਾ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement