
ਨੈਗੇਟਿਵ ਰਿਪੋਰਟ ਤੋਂ ਬਿਨਾਂ ਕਿਸੇ ਨੂੰ ਵੀ ਵਿਧਾਨ ਸਭਾ ਅੰਦਰ ਦਾਖ਼ਲ ਹੋਣ ਦੀ ਨਹੀਂ ਮਿਲੇਗੀ ਇਜ਼ਾਜਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ 1 ਮਾਰਚ ਤੋਂ 10 ਮਾਰਚ ਤਕ ਹੋਣ ਵਾਲੇ ਬਜਟ ਇਜਲਾਸ ਕਰੋਨਾ ਦੇ ਛਾਏ ਹੇਠ ਆ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਧਾਇਕਾਂ ਅਤੇ ਮੰਤਰੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
Punjab Budget session
ਕੋਰੋਨਾ ਟੈਸਟ ਵਿਧਾਨ ਸਭਾ ਵਿਚ ਦਾਖ਼ਲ ਹੋਣ ਵਾਲੇ ਸਮੂਹ ਆਗੂਆਂ ਅਤੇ ਮੁਲਾਜ਼ਮਾਂ ਲਈ ਲਾਜ਼ਮੀ ਹੋਵੇਗਾ। ਸੂਤਰਾਂ ਮੁਤਾਬਕ ਵਿਧਾਨ ਸਭਾ 'ਚ ਦਾਖਲ ਹੋਣ ਵਾਲੇ ਕਿਸੇ ਵਿਧਾਇਕ ਜਾਂ ਅਧਿਕਾਰ/ਮੁਲਾਜ਼ਮ ਕੋਲ ਜੇਕਰ ਕੋਰੋਨਾ ਨੈਗੇਟਿਵ ਰਿਪੋਰਟ ਨਹੀਂ ਹੋਵੇਗੀ ਤਾਂ ਉਸ ਨੂੰ ਵਿਧਾਨ ਸਭਾ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
rana KP singh
ਸੂਤਰਾਂ ਮੁਤਾਬਕ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਣ ਵਿਧਾਨ ਸਭਾ ਦੀ ਕਾਰਵਾਈ ਆਮ ਵਾਂਗ ਨਹੀਂ ਚਲਾਈ ਜਾ ਸਕਦੀ, ਲਿਹਾਜ਼ਾ ਸਪੀਕਰ ਵਲੋਂ ਸਾਰੇ ਵਿਧਾਇਕਾਂ ਅਤੇ ਹੋਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਹ ਟੈਸਟ ਸੈਸ਼ਨ ਤੋਂ 3 ਦਿਨ ਪਹਿਲਾਂ ਕਰਵਾਉਣਾ ਹੋਵੇਗਾ।