ਕੈਪਟਨ ਨੇ ਆਪਣੀਆਂ ਨਾਕਾਮੀਆਂ ਲੁਕੋਣ ਲਈ ਮੀਡੀਆ ਨੂੰ ਵਿਧਾਨ ਸਭਾ ਜਾਣ ਤੋਂ ਰੋਕਿਆ: ਸੁਖਬੀਰ ਬਾਦਲ  
Published : Feb 24, 2021, 6:02 pm IST
Updated : Feb 24, 2021, 6:02 pm IST
SHARE ARTICLE
Captain and Sukhbir
Captain and Sukhbir

1 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ...

ਚੰਡੀਗੜ੍ਹ: 1 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿਚ ਮੀਡੀਆ ਕਰਮਚਾਰੀਆਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਹੈ। ਇਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁਛਿਆ ਹੈ ਕਿ ਜੇ ਮੀਡੀਆ ਦਿੱਲੀ ਤੋਂ ਸਸਦ ਦੀ ਕਾਰਵਾਈ ਦਾ ਪ੍ਰਸਾਰਣ ਕਰ ਸਕਦਾ ਹੈ, ਤਾਂ ਮੀਡੀਆ ਨੂੰ ਪੰਜਾਬ ਵਿਧਾਨ ਸਭਾ ਤੋਂ ਇਸ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ?

Sukhbir badal postSukhbir badal post

ਸੋਸ਼ਲ ਮੀਡੀਆ ‘ਤੇ ਸੁਖਬੀਰ ਬਾਦਲ ਨੇ ਫੇਸਬੁੱਕ ‘ਤੇ ਲਿਖਿਆ, “ਬਹੁਤ ਨਿੰਦਣਯੋਗ ਗੱਲ ਹੈ ਕਿ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕੋਣ ਲਈ ਮੀਡੀਆ ਦਾ ਮੂੰਹ ਤਾਕਤ ਦੇ ਜ਼ੋਰ 'ਤੇ ਬੰਦ ਕਰ ਰਹੀ ਹੈ। ਵਿਧਾਨ ਸਭਾ ਤੋਂ ਬਜਟ ਸੈਸ਼ਨ ਦੇ ਪ੍ਰਸਾਰਣ ਦੀ ਮੀਡੀਆ ਨੂੰ ਆਗਿਆ ਦੇਣ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੱਜਣਾ ਨਹੀਂ ਚਾਹੀਦਾ। ਜੇ ਮੀਡੀਆ ਦਿੱਲੀ ਤੋਂ ਸੰਸਦ ਦੀ ਕਾਰਵਾਈ ਦਾ ਪ੍ਰਸਾਰਣ ਕਰ ਸਕਦਾ ਹੈ, ਤਾਂ ਉਸ ਨੂੰ ਪੰਜਾਬ ਵਿਧਾਨ ਸਭਾ ਤੋਂ ਇਸ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ?”

Punjab vidhan sabhaPunjab vidhan sabhaਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਕਿਹਾ ਗਿਆ ਸੀ ਕਿ ਸੂਬੇ ਵਿਚ ਕੋਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ, ਸਮੂਹ ਐਮ.ਐਲ.ਏ ਵਿਧਾਨ ਸਭਾ ਦੇ ਸਮੂਹ ਮੈਂਬਰ, ਸਭਾ ਸਕੱਤਰ, ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਦੇ ਮੈਂਬਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ।

MediaMedia

ਬਿਨਾਂ ਕੋਰੋਨਾ ਨੈਗੇਟਿਵ ਰਿਪੋਰਟ ਤੋਂ ਕਿਸੇ ਨੂੰ ਵੀ ਵਿਧਾਨ ਸਭਾ ਵਿਚ ਐਂਟਰੀ ਨਹੀਂ ਮਿਲੇਗੀ। ਇਹ ਰਿਪੋਰਟ ਹਰ ਇੱਕ ਨੂੰ ਨਾਲ ਲਾਜ਼ਮੀ ਰੱਖਣੀ ਹੋਵੇਗੀ। ਇਸ ਤੋਂ ਬਿਨਾਂ ਕਿਸੇ ਨੂੰ ਵੀ ਵਿਧਾਨ ਸਭਾ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement