ਮੁੱਖ ਮੰਤਰੀ ਵੱਲੋਂ ਲੋਕ ਗਾਇਕ ਦੇ ਹਸਪਤਾਲ ਵੱਲ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਕਰਨ ਦੇ ਹੁਕਮ
Published : Feb 24, 2021, 6:08 pm IST
Updated : Feb 24, 2021, 6:08 pm IST
SHARE ARTICLE
CM Punjab and Sardool Sikander
CM Punjab and Sardool Sikander

ਮੰਤਰੀ ਮੰਡਲ ਨੇ ਸਰਦੂਲ ਸਿੰਕਦਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।

CM PunjabCM Punjab

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ।

Sardool SikanderSardool Sikander

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ 'ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।

ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement