
ਕਰੀਬ ਪੰਜ ਸਾਲ ਪਹਿਲਾਂ ਸਰਦੂਲ ਸਿਕੰਦਰ ਨੇ ਅਪਣੀ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਸੀ।
ਮੁਹਾਲੀ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਨੇ 60 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਉਹ ਬਿਮਾਰ ਚੱਲ ਰਹੇ ਸੀ ਤੇ ਫੌਰਟਿਸ ਹਸਪਤਾਲ ਵਿੱਚ ਦਾਖਲ ਸਨ। ਕੁਝ ਸਮੇਂ ਪਹਿਲਾ ਹੀ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੇਜ਼ 8 ਵਿਖੇ ਫੋਰਟਿਸ 'ਚ ਦਾਖ਼ਲ ਸਨ। ਕੋਰੋਨਾ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ।
Sardool Sikander
ਸਰਦੂਲ ਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪੰਜਾਬੀ ਗਾਇਕੀ ਨੂੰ ਪੰਜਾਬ ਤੋਂ ਬਾਹਰ ਦੇਸ਼ਾਂ ਵਿਦੇਸ਼ਾਂ ਵਿਚ ਪ੍ਰਸਿੱਧੀ ਪ੍ਰਾਪਤ ਕਰਵਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਰਦੂਲ ਦਾ ਹਾਲ ਚਾਲ ਜਾਣਨ ਲਈ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਨੁਮਾਇੰਦਾ ਹਸਪਤਾਲ ਵਿਚ ਨਹੀਂ ਪੁੱਜਿਆ, ਜਿਸ ਨੂੰ ਲੈ ਕੇ ਕਲਾਕਾਰਾਂ ਅਤੇ ਪੰਜਾਬੀ ਚਿੰਤਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਰੀਬ ਪੰਜ ਸਾਲ ਪਹਿਲਾਂ ਸਰਦੂਲ ਸਿਕੰਦਰ ਨੇ ਅਪਣੀ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਸੀ।
ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਇਕ ਪਾਸੇ ਤਾਂ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਫੋਰਟਿਸ ਹਸਪਤਾਲ ਵਿਚ ਦਾਖ਼ਲ ਸਰਦੂਲ ਦੇ ਇਲਾਜ ਲਈ ਸਰਕਾਰ ਵੱਲੋਂ ਕੋਈ ਮਦਦ ਦਾ ਐਲਾਨ ਨਹੀਂ ਕੀਤਾ ਗਿਆ। ਹਾਲਾਂਕਿ ਬੀਤੇ ਦਿਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਸਪਤਾਲ ਪਹੁੰਚ ਕੇ ਸਰਦੂਲ ਦਾ ਹਾਲ ਚਾਲ ਜਾਣਿਆ ਅਤੇ ਇਲਾਜ ਲਈ ਮਦਦ ਕਰਨ ਦਾ ਭਰੋਸਾ ਦਿੱਤਾ।