6,180 ਸਕੂਲਾਂ ਨੂੰ ਐੱਲ.ਈ.ਡੀਜ਼ ਖਰੀਦਣ ਲਈ 6.8 ਕਰੋੜ ਰੁਪਏ ਕੀਤੇ ਜਾਰੀ: ਸਕੂਲ ਸਿੱਖਿਆ ਮੰਤਰੀ
Published : Feb 24, 2021, 4:32 pm IST
Updated : Feb 24, 2021, 4:32 pm IST
SHARE ARTICLE
 Vijay Inder Singla
Vijay Inder Singla

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਚੰਡੀਗੜ: ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ।

Vijayinder SinglaVijayinder Singla

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

Vijay Inder SinglaVijay Inder Singla

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਅ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ।

 Vijay Inder SinglaVijay Inder Singla

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement