ਸਹਿਕਾਰਤਾ ਮੰਤਰੀ ਵਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤ ਚੈਕਿੰਗ
Published : Feb 24, 2021, 1:49 am IST
Updated : Feb 24, 2021, 1:49 am IST
SHARE ARTICLE
image
image

ਸਹਿਕਾਰਤਾ ਮੰਤਰੀ ਵਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤ ਚੈਕਿੰਗ

ਬਰਾਂਚ ਮੈਨੇਜਰ ਤੇ ਸਹਾਇਕ ਮੈਨੇਜਰ ਗੈਰ ਹਾਜ਼ਰ, ਦੋਵੇਂ ਮੁਅੱਤਲ

ਚੰਡੀਗੜ੍ਹ, 23 ਫ਼ਰਵਰੀ (ਭੁੱਲਰ) : ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਮੰਗਲਵਾਰ ਨੂੰ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ। ਅੱਜ ਬਾਅਦ ਦੁਪਹਿਰ ਕੀਤੀ ਚੈਕਿੰਗ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ਸਹਾਇਕ ਮੈਨੇਜਰ ਬਲਜਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ। 
  ਸਹਿਕਾਰਤਾ ਮੰਤਰੀ ਨੇ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿਤੇ ਹਨ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜਿੱਥੇ ਸਹਿਕਾਰਤਾ ਵਿਭਾਗ ਕਿਸਾਨੀ ਭਾਈਚਾਰੇ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਉਥੇ ਸਹਿਕਾਰੀ ਬੈਂਕ ਦਾ ਸਿੱਧਾ ਸਬੰਧ ਸ਼ਹਿਰੀ ਤੇ ਪੇਂਡੂ ਸਭ ਤਰ੍ਹਾਂ ਦੇ ਉਪਭੋਗਤਾਵਾਂ ਨਾਲ ਹੈ ਜਿਸ ਕਾਰਨ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਹਿਕਾਰੀ ਬੈਂਕ ਸਮੇਤ ਹੋਰਨਾਂ ਸਹਿਕਾਰੀ ਅਦਾਰਿਆਂ ਵਿਚ ਡਿਊਟੀ ਦੌਰਾਨ ਕੁਤਾਹੀ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement