
ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਅੱਜ ਪਰਿਵਾਰ ਵੱਲੋਂ ਥਾਣਾ ਬਸਤੀ ਜੋਧੇਵਾਲ ਦੇ ਬਾਹਰ ਧਰਨਾ ਦਿੱਤਾ ਗਿਆ।
ਲੁਧਿਆਣਾ (ਰਾਜਵਿੰਦਰ ਸਿੰਘ): ਦੇਸ਼ ਵਿਚ ਕਈ ਥਾਵਾਂ ’ਤੇ ਆਏ ਦਿਨ ਜਬਰ ਜਨਾਹ ਦੇ ਮਾਮਲੇ ਸਾਹਮਣੇ ਆਉਂਦੇ ਹਨ। ਅਜਿਹਾ ਹੀ ਇਕ ਮਾਮਲਾ ਬਸਤੀ ਜੋਧੇਵਾਲ ਦੇ ਇਲਾਕੇ ਵਿਚ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਨੇ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪਤਾ ਲੱਗਣ ’ਤੇ ਬੱਚੀ ਦੀ ਮਾਂ ਨੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
6 year old girl raped in Ludhiana
ਹਾਲਾਂਕਿ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਅੱਜ ਪਰਿਵਾਰ ਵੱਲੋਂ ਥਾਣਾ ਬਸਤੀ ਜੋਧੇਵਾਲ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਦੋਸ਼ੀਆਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 22 ਫਰਵਰੀ ਨੂੰ ਸਵੇਰੇ ਕਰੀਬ 10 ਵਜੇ 6 ਸਾਲਾ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਇਸ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਐਫਆਈਆਰ ਵਿਚ ਮੁਲਜ਼ਮ ਦਾ ਨਾਂ ਤਾਂ ਦਰਜ ਕਰ ਲਿਆ ਪਰ ਮੁਲਜ਼ਮ ਨੂੰ ਪਨਾਹ ਦੇਣ ਵਾਲੇ ਵਿਅਕਤੀ ਦਾ ਨਾਂ ਦਰਜ ਨਹੀਂ ਕੀਤਾ। ਪੀੜਤ ਬੱਚੀ ਦੀ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਤੀ ਰਾਤ ਉਸ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਉਹਨਾਂ ਦਾ ਕਹਿਣਾ ਹੈ ਕਿ ਬੱਚੀ ਦਾ ਸਹੀ ਤਰ੍ਹਾਂ ਇਲਾਜ ਨਹੀਂ ਕੀਤਾ ਜਾ ਰਿਹਾ।
6 year old girl raped in Ludhiana
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਪੱਸ਼ਟ ਕੀਤਾ ਕਿ ਉਹਨਾਂ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦੋਂ ਉਹਨਾਂ ਨੂੰ ਘਟਨਾ ਦੀ ਸੂਚਨਾ ਮਿਲੀ ਤਾਂ ਉਸ ਤੋਂ ਬਾਅਦ ਹੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।