ਭਾਜਪਾ ਵਲੋਂ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ ਚੰਡੀਗੜ੍ਹ 'ਚ ਬਿਜਲੀ ਮਹਿਕਮਾ ਨਿਜੀ ਹੱਥਾਂ 'ਚ ਦੇਣ ਦੀ ਕਾਰਵਾਈ : ਚੀਮਾ
Published : Feb 24, 2022, 12:15 am IST
Updated : Feb 24, 2022, 12:15 am IST
SHARE ARTICLE
image
image

ਭਾਜਪਾ ਵਲੋਂ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ ਚੰਡੀਗੜ੍ਹ 'ਚ ਬਿਜਲੀ ਮਹਿਕਮਾ ਨਿਜੀ ਹੱਥਾਂ 'ਚ ਦੇਣ ਦੀ ਕਾਰਵਾਈ : ਚੀਮਾ

ਐਸ.ਏ.ਐਸ. ਨਗਰ, 23 ਫ਼ਰਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਚੰਡੀਗੜ੍ਹ ਬਿਜਲੀ ਵਿਭਾਗ, ਜੋ ਕਿ ਇਸ ਵੇਲੇ ਮੁਨਾਫ਼ੇ ਵਿਚ ਚਲ ਰਿਹਾ ਹੈ, ਦੇ ਨਿਜੀਕਰਨ ਦਾ ਫ਼ੈਸਲਾ ਭਾਜਪਾ ਦੀ ਲੋਕ ਵਿਰੋਧੀ ਨੀਤੀ ਅਤੇ ਦੇਸ਼ ਵੇਚਣ ਦੀ ਪ੍ਰਕਿਰਿਆ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ 200 ਕਰੋੜ ਤੋਂ ਵੱਧ ਦੇ ਮੁਨਾਫ਼ੇ ਵਿਚ ਚਲ ਰਹੇ ਸਰਕਾਰੀ ਅਦਾਰੇ ਨੂੰ  ਨਿਜੀ ਹੱਥਾਂ ਵਿਚ ਦੇਣ ਪਿੱਛੇ ਕੋਈ ਤਰਕ ਨਹੀਂ ਵਿਖਾਈ ਦਿੰਦਾ, ਪਰ ਭਾਜਪਾ ਸਰਕਾਰ ਇਕ ਵਰ ਫਿਰ ਆਮ ਲੋਕਾਂ ਦੀ ਬਲੀ ਚੜ੍ਹਾ ਕੇ ਅਪਣੇ 'ਕਾਰਪੋਰੇਟ ਫਰੈਂਡਸ' ਨੂੰ  ਫ਼ਾਇਦਾ ਦੇਣ ਵਿਚ ਲੱਗੀ ਹੈ |
ਹਰਪਾਲ ਚੀਮਾ ਨਹੀਂ ਕਿਹਾ ਕਿ ਇਹ ਦੇਸ਼ ਦੇ ਕਿਸੇ ਇਕ ਸਰਕਾਰੀ ਅਦਾਰੇ ਜਾਂ ਇਕ ਸੂਬੇ ਦੀ ਗੱਲ ਨਹੀਂ ਹੈ | ਪਿਛਲੇ ਕੁੱਝ ਸਾਲਾਂ ਤੋਂ ਜਿਸ ਤਰ੍ਹਾਂ ਕੇਂਦਰ ਸਰਕਾਰ ਨੇ ਹਰ ਸਰਕਾਰੀ ਅਦਾਰਾ ਅਪਣੇ ਚਹੇਤਿਆਂ ਕੋਲ ਕੌਡੀਆਂ ਦੇ ਭਾਅ ਵੇਚਿਆ ਹੈ ਉਹ ਚਿੰਤਾਜਨਕ ਹੈ ਅਤੇ ਲੋਕਾਂ ਨੂੰ  ਇਕਸੁਰ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ |
ਹਰਪਾਲ ਚੀਮਾ ਨੇ ਏਅਰਲਾਈਨ, ਐਲ.ਆਈ.ਸੀ., ਰੇਲਵੇ, ਬੈਂਕ, ਟੈਲੀਕੈਮੁਨੀਕੈਸ਼ਨ ਆਦਿ ਦੇ ਸਰਕਾਰੀ ਅਦਾਰਿਆਂ ਨੂੰ  ਖ਼ਤਮ ਕਰਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਐਨ.ਡੀ.ਏ ਸਰਕਾਰ ਦੀ ਇਸ ਨੀਤੀ ਨੂੰ  ਠੱਲ ਨਾ ਪਾਈ ਗਈ ਤਾਂ ਇਹ ਦੇਸ਼ ਲਈ ਘਾਤਕ ਬਣ ਸਕਦੀ ਹੈ | ਹਰਪਾਲ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵੇਖਿਆ ਕਿ ਨਿਜੀ ਖੇਤਰ ਕਿਸ ਤਰ੍ਹਾਂ ਬਿਨਾਂ ਲੋਕਾਂ ਦੀ ਪਰਵਾਹ ਕੀਤੇ ਅਪਣੇ ਫ਼ਾਇਦੇ ਲਈ ਕੰਮ ਕਰਦਾ ਹੈ | ਇਸ ਲਈ ਕੁੱਝ ਅਦਾਰੇ ਸਰਕਾਰੀ ਰੱਖੇ ਗਏ ਹਨ, ਜਿਥੇ ਲੋਕ ਟੈਕਸ ਭਰਦੇ ਹਨ ਅਤੇ ਬਦਲੇ ਵਿਚ ਸਰਕਾਰ ਉਨ੍ਹਾਂ ਨੂੰ  ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਂਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਲੋਕਾਂ 'ਤੇ ਟੈਕਸ ਦਾ ਬੋਝ ਲਗਾਤਾਰ ਵਧਾਇਆ ਹੈ ਅਤੇ ਜਦੋਂ ਉਸ ਟੈਕਸ ਦੀ ਵਰਤੋਂ ਲੋਕਾਂ ਲਈ ਕਰਨ ਦੀ ਵਾਰੀ ਆਉਂਦੀ ਹੈ ਤਾਂ ਅਦਾਰੇ ਪ੍ਰਾਈਵੇਟ ਕਰ ਕੇ ਲੋਕ ਵਿਰੋਧੀ ਪਾਰਟੀਆਂ ਅਪਣਾ ਪੱਲਾ ਛੁਡਾ ਲੈਂਦੀਆਂ ਹਨ |
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵੀ ਭਾਜਪਾ ਵਾਂਗ ਹਮੇਸ਼ਾ ਨਿਜੀਕਰਨ ਦੇ ਹੱਕ ਵਿਚ ਅਤੇ ਆਮ ਲੋਕਾਂ ਦੇ ਵਿਰੋਧ ਵਿਚ ਭੁਗਤੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਦਾ ਬਿਜਲੀ ਵਿਭਾਗ ਵੱਡੇ ਮੁਨਾਫ਼ੇ ਵਿੱਚ ਹੋਣ ਦੇ ਬਾਵਜੂਦ ਆਪਣੀ ਅਸਲ ਕੀਮਤ ਨਾਲੋਂ ਕਿਤੇ ਘੱਟ ਰੇਟ 'ਤੇ ਵੇਚਿਆ ਜਾ ਰਿਹਾ ਹੈ, ਇਸੇ ਤਰ੍ਹਾਂ ਕੱਲ੍ਹ ਪੰਜਾਬ ਦੇ ਅਤੇ ਬਾਕੀ ਸੂਬਿਆਂ ਦੇ ਸਰਕਾਰੀ ਅਦਾਰਿਆਂ ਨੂੰ  ਹੱਥ ਪਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਗਠਬੰਧਨ ਵਾਲੀ ਸਰਕਾਰ ਨੇ ਮਹਿੰਗੇ ਪੀ.ਪੀ.ਏ (ਪਾਵਰ ਪਰਚੇਜ਼ ਐਗਰੀਮੈਂਟ) ਕੀਤੇ ਜਿਸ ਦਾ ਖਾਮਿਆਜ਼ਾ ਹਾਲੇ ਤਕ ਪੰਜਾਬ ਦੇ ਲੋਕ ਭੁਗਤ ਰਹੇ ਹਨ ਅਤੇ ਉਪਰੋਂ ਚਰਨਜੀਤ ਚੰਨੀ ਦੀ ਕਾਂਗਰਸ ਸਰਕਾਰ ਨੇ ਵੀ ਉਨ੍ਹਾਂ ਨੂੰ  ਰੱਦ ਕਰਨ ਦਾ ਝੂਠ ਬੋਲ ਕੇ ਲੋਕਾਂ ਨੂੰ  ਧੋਖਾ ਦਿਤਾ | ਉਨ੍ਹਾਂ ਕਿਹਾ ਕਿ ਇਹ ਲੋਕ ਵਿਰੋਧੀ ਪਾਰਟੀਆਂ ਸਿਰਫ਼ ਅਪਣਾ ਅਤੇ ਅਪਣੇ ਚੰਦ ਕਰੀਬੀਆਂ ਦਾ ਫ਼ਾਇਦਾ ਵੇਖਦੀਆਂ ਹਨ ਅਤੇ ਆਮ ਲੋਕਾਂ ਦੀ ਮੁਸ਼ਕਲਾਂ ਪ੍ਰਤੀ ਇਹ ਗੂੜ੍ਹੀ ਨੀਂਦ ਸੌਂ ਰਹੀਆਂ ਹਨ | ਇਸੇ ਕਰ ਕੇ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਟੈਕਸ ਨਾਲ ਲੋਕਾਂ ਨੂੰ  ਸਹੂਲਤਾਂ ਦੇਣ ਦੀ ਮੁੜ ਪਹਿਲ ਕੀਤੀ ਹੈ |
ਐਸਏਐਸ-ਨਰਿੰਦਰ-23-1ਏ

 

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement