ਪੰਜ ਸਾਲ ਸੱਤਾ 'ਚ ਰਹੀ ਕਾਂਗਰਸ ਦੇ ਆਗੂਆਂ ਨੂੰ ਹੁਣ ਨਸ਼ਾ ਮਾਫੀਆ ਦੀ ਸਤਾਉਣ ਲੱਗੀ ਚਿੰਤਾ: ਭਗਵੰਤ ਮਾਨ
Published : Feb 24, 2022, 6:35 pm IST
Updated : Feb 24, 2022, 6:35 pm IST
SHARE ARTICLE
Bhagwant Mann
Bhagwant Mann

ਕਾਂਗਰਸੀ ਆਗੂ ਔਜਲਾ ਵੱਲੋਂ ਡੀਜੀਪੀ ਨੂੰ ਲਿਖੇ ਪੱਤਰ ਬਾਰੇ ਮਾਨ ਨੇ ਕਾਂਗਰਸ ਸਰਕਾਰ 'ਤੇ ਚੁੱਕੇ ਸਵਾਲ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਸੂਬੇ 'ਚ ਚੱਲਦੇ ਡਰੱਗ ਮਾਫੀਆ ਅਤੇ ਨਸ਼ੇ ਦੇ ਜਾਰੀ ਕਹਿਰ ਬਾਰੇ ਹੁਣ ਸੱਤਾਧਾਰੀ ਕਾਂਗਰਸ ਦੇ ਆਗੂ ਵੀ ਦੁਹਾਈ ਪਾਉਣ ਲੱਗੇ ਹਨ। ਉਨਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਇਸ ਸੱਚ ਨੂੰ ਪ੍ਰਵਾਨ ਕਰ ਲਿਆ ਹੈ ਕਿ ਕਾਂਗਰਸ ਦੇ ਰਾਜ ਵਿੱਚ ਨਸ਼ੇ ਦਾ ਕਹਿਰ ਜਾਰੀ ਰਿਹਾ ਹੈ ਅਤੇ ਡਰੱਗ ਮਾਫੀਆ ਦਾ ਸਿਆਸੀ ਆਗੂਆਂ ਨਾਲ ਗੱਠਜੋੜ ਬਣਿਆ ਰਿਹਾ ਹੈ।

 

Bhagwant MannBhagwant Mann

 

ਮਾਨ ਨੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਹੁਣ ਪੰਜਾਬ ਦੇ ਮੁੱਦਿਆਂ ਬਾਰੇ ਦਿਖਾਵੇ ਦੀ ਚਿੰਤਾ ਕਰਨੀ ਹੀ ਛੱਡ ਦੇਣ, ਕਿਉਂਕਿ ਵੋਟਰਾਂ ਨੇ ਵੱਡੀ ਗਿਣਤੀ ਵੋਟਾਂ ਪਾ ਕੇ ਸੂਬੇ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਸਪੁਰਦ ਕਰ ਦਿੱਤੀ ਹੈ ਅਤੇ 10 ਮਾਰਚ ਤੋਂ ਬਾਅਦ ਪੰਜਾਬ ਦੀ ਫਿਜ਼ਾ ਬਦਲ ਜਾਵੇਗੀ।

 

Bhagwant MannBhagwant Mann

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਾਇਆ, ''ਕਾਂਗਰਸ ਦੇ ਆਗੂਆਂ ਨੇ 2017 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ੍ਰੀ ਗੁੱਟਕਾ ਸਾਹਿਬ ਫੜ ਕੇ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ। ਕਾਂਗਰਸ ਦੇ ਆਗੂ ਪੰਜ ਸਾਲ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਰਾਜਭਾਗ ਦਾ ਆਨੰਦ ਮਾਣਦੇ ਰਹੇ, ਪਰ ਨਾ ਨਸ਼ਾ ਖਤਮ ਹੋਇਆ ਅਤੇ ਨਾ ਹੀ ਨਸ਼ੇ ਮਾਫੀਆ ਦੇ ਸਰਪ੍ਰਸਤ ਸਿਆਸੀ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ। ਸਗੋਂ ਕਾਂਗਰਸੀ ਆਗੂਆਂ ਨੇ ਡਰੱਗ ਮਾਫੀਆ ਨਾਲ ਗੱਠਜੋੜ ਕਰਕੇ ਧਨ ਦੌਲਤ ਇਕੱਠੀ ਕਰਨ 'ਤੇ ਹੀ ਜ਼ੋਰ ਲਾਈ ਰੱਖਿਆ।''

Amarinder SinghAmarinder Singh

ਉਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚੋਂ ਕਾਂਗਰਸ ਦਾ ਰਾਜ ਖਤਮ ਹੋ ਗਿਆ ਹੈ ਤਾਂ ਕਾਂਗਰਸ ਦੇ ਆਗੂ ਸੂਬੇ ਦੇ ਪੁਲਿਸ ਮੁੱਖੀ ਨੂੰ ਚਿੱਠੀਆਂ ਲਿਖ ਕੇ ਨਸ਼ੇ ਦਾ ਕਹਿਰ ਜਾਰੀ ਰਹਿਣ ਦੀ ਦੁਹਾਈ ਦੇ ਰਹੇ ਹਨ ਅਤੇ ਪੁਲਿਸ ਮੁੱਖੀ ਦੇ ਘਰ ਅੱਗੇ ਧਰਨਾ ਲਾਉਣ ਦੀ ਚਿਤਾਵਨੀ ਦੇ ਰਹੇ ਹਨ। ਮਾਨ ਨੇ ਸਵਾਲ ਕੀਤੇ ਕਿ ਬੀਤੇ ਪੰਜ ਸਾਲਾਂ ਦੌਰਾਨ ਕਾਂਗਰਸ ਦੇ ਆਗੂ ਨਸ਼ੇ ਦੇ ਮੁੱਦੇ 'ਤੇ ਕਿਉਂ ਚੁੱਪ ਰਹੇ? ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰਾਂ ਅੱਗੇ ਧਰਨੇ ਕਿਉਂ ਨਹੀਂ ਲਾਏ? ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ 'ਤੇ ਕਾਂਗਰਸ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ?

 

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ 2017 ਤੋਂ ਹੀ ਪੰਜਾਬ 'ਚ ਡਰੱਗ ਮਾਫੀਆ ਅਤੇ ਨਸ਼ੇ ਦੇ ਕਹਿਰ ਬਾਰੇ ਆਵਾਜ਼ ਚੁੱਕਦੀ ਆ ਰਹੀ ਹੈ। ਭਾਵੇਂ 2017 ਦੀਆਂ ਚੋਣਾਂ ਵੇਲੇ ਕਾਂਗਰਸੀ ਆਗੂਆਂ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਵੋਟਰਾਂ ਨੂੰ ਭਰਮਾ ਲਿਆ ਸੀ, ਪਰ ਇਸ ਵਾਰ ਸਮੂਹ ਵੋਟਰ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਲਾਲਚ ਅਤੇ ਵਾਅਦੇ 'ਚ ਨਹੀਂ ਫਸੇ ਅਤੇ ਵੋਟਰਾਂ ਨੇ ਖੁੱਲ੍ਹੇ ਮਨ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਤੋਂ ਬਾਅਦ ਪੰਜਾਬ 'ਚ ਲੋਕਾਂ ਦੀਆਂ ਉਮੀਦਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ 'ਆਪ' ਦੀ ਸਰਕਾਰ ਆਪਣਾ ਫਰਜ਼ ਸਮਝ ਕੇ ਸੂਬੇ ਵਿਚੋਂ ਨਸ਼ਾ ਖ਼ਤਮ ਕਰੇਗੀ, ਡਰੱਗ ਮਾਫੀਆ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਡਰੱਗ ਮਾਫੀਆ ਨੂੰ ਸਰਪ੍ਰਸਤੀ ਦੇਣ ਵਾਲੇ ਸਿਆਸੀ ਆਗੂਆਂ ਨੂੰ ਜੇਲਾਂ ਵਿੱਚ ਸੁੱਟੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement