
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਜਲਦ ਬਾਹਰ ਕੱਢਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ: ਰੂਸ-ਯੂਕਰੇਨ ਸੰਕਟ ਦੇ ਚਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਜਲਦ ਤੋਂ ਜਲਦ ਬਾਹਰ ਕੱਢਣ ਦੀ ਅਪੀਲ ਕੀਤੀ ਹੈ।
ਆਪਣੇ ਪੱਤਰ ਵਿਚ ਗੁਰਜੀਤ ਔਜਲਾ ਨੇ ਲਿਖਿਆ ਕਿ ਮੈਂ ਯੂਕਰੇਨ ਦੀ ਮੌਜੂਦਾ ਸਥਿਤੀ ਅਤੇ ਉੱਥੇ ਪੜ੍ਹ ਰਹੇ ਸਾਡੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਆਪਣੇ ਵਿਦਿਆਰਥੀਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਹਾਡੇ ਦਖਲ ਦੀ ਅਪੀਲ ਕਰਨ ਲਈ ਅੰਮ੍ਰਿਤਸਰ ਨਾਲ ਸਬੰਧਤ ਵਿਦਿਆਰਥੀਆਂ ਦੀ ਸੂਚੀ ਨੱਥੀ ਕਰ ਰਿਹਾ ਹਾਂ। ਕਿਰਪਾ ਕਰਕੇ ਉਹਨਾਂ ਦੀ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣ।