
ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।
ਪੱਟੀ: ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੱਪਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਘਰਿਆਲੀ ਦਾਸੂਵਾਲੀਆ ਪੱਟੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੱਪਲ ਸਿੰਘ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਪਿੰਡ ਭੱਗੂਪੁਰ ਗਿਆ ਹੋਇਆ ਸੀ, ਜਿੱਥੇ ਉਸ ਨੇ ਚਿੱਟੇ ਦਾ ਟੀਕਾ ਲਾ ਲਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ।