
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਾਫੀ ਹੰਗਾਮਾ ਹੋਇਆ ਸੀ
ਅੰਮ੍ਰਿਤਸਰ : ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਗਿਰੋਹ ਦੇ ਮੈਂਬਰ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਹ ਅੱਜ ਸ਼ਾਮ ਤੱਕ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਾਫੀ ਹੰਗਾਮਾ ਹੋਇਆ ਸੀ। ਰਿਲੀਜ਼ ਆਰਡਰ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਐਸਐਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਲਈ ਅਰਜ਼ੀ ਦਿੱਤੀ ਗਈ ਸੀ। ਅਦਾਲਤ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਉਹ ਅੱਜ ਅੰਮ੍ਰਿਤਸਰ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ।