ਅਜਨਾਲਾ ਹਿੰਸਾ ਨੰ ਲੈ ਕੇ DGP ਦਾ ਵੱਡਾ ਬਿਆਨ, ਗੁਰੂ ਸਾਹਿਬ ਦੀ ਆੜ 'ਚ ਕੀਤੀ ਗਈ ਹਿੰਸਾ  
Published : Feb 24, 2023, 8:17 pm IST
Updated : Feb 24, 2023, 8:17 pm IST
SHARE ARTICLE
Punjab DGP Gaurav Yadav
Punjab DGP Gaurav Yadav

ਸਮੇਂ ਸਮੇਂ ’ਤੇ ਪੰਜਾਬ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੁੰਦੀ ਰਹੀ ਹੈ ਪਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣੀ ਪਵੇਗੀ। 

ਚੰਡੀਗੜ੍ਹ : ਅਜਨਾਲਾ ਘਟਨਾ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਹੈ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਸਖ਼ਤ ਐਕਸ਼ਨ ਲੈਣ ਦੀ ਗੱਲ ਕਹੀ ਹੈ। ਉਹਨਾਂ ਨੇ ਕਿਹਾ ਕਿ ਪਹਿਲਾਂ ਉਹਨਾਂ ਨੇ ਸ਼ਾਂਤੀ ਪੂਰਵਰਕ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਸੀ, ਪਰ ਬਾਅਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹਿੰਸਕ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪੂਰੀ ਸੂਝ ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਡੀਜੀਪੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  

 

ਡੀ. ਜੀ. ਪੀ. ਨੇ ਕਿਹਾ ਕਿ ਪੁਲਿਸ ਵਲੋਂ ਘਟਨਾ ਦੀ ਵੀਡੀਓਜ਼ ਵੀ ਦੇਖੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਐੱਸ. ਐੱਸ. ਪੀ. ਖੁਦ ਮੌਕੇ ’ਤੇ ਸਨ। ਇਹ ਕਾਇਰਤਾ ਪੂਰਨ ਕਦਮ ਹੈ ਕਿ ਪਾਲਕੀ ਸਾਹਿਬ ਦੀ ਆੜ ਵਿਚ ਪੁਲਿਸ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਤਾਕਤਾਂ ਨੂੰ ਪੰਜਾਬ ਨੂੰ ਢਾਹ ਲਾਉਣਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਸ਼ਾਂਤੀ ਬਣਾਈ ਰੱਖੀ ਹੈ ਅਤੇ ਅੱਗੇ ਵੀ ਬਣਾਈ ਰੱਖੀ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਬਹੁਤ ਮਾੜਾ ਦੌਰ ਦੇਖਿਆ ਹੈ। ਸਮੇਂ ਸਮੇਂ ’ਤੇ ਪੰਜਾਬ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੁੰਦੀ ਰਹੀ ਹੈ ਪਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣੀ ਪਵੇਗੀ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement