ਬੇਨਿਯਾਮੀਆਂ ਕਾਰਨ ਅੱਠ ਰਾਈਸ ਮਿੱਲਾਂ ਨੂੰ ਬਲੈਕਲਿਸਟ ਕੀਤਾ
Published : Feb 24, 2023, 5:02 pm IST
Updated : Feb 24, 2023, 5:02 pm IST
SHARE ARTICLE
photo
photo

ਵਿਭਾਗ ਵਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ ਦੇ ਹਿੱਸੇਦਾਰਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ...

 

ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ।

ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਭਾਗ ਵਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ ਦੇ ਹਿੱਸੇਦਾਰਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। ਉਕਤ ਮਿੱਲ ਦੇ ਹਿੱਸੇਦਾਰ ਹੋਰ ਸੱਤ ਮਿੱਲਾਂ ਵਿੱਚ ਵੀ ਹਿੱਸੇਦਾਰ ਸਨ ਅਤੇ ਵਿਭਾਗ ਵਲੋਂ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਹਨਾਂ ਸੱਤ ਮਿੱਲਾਂ ਨੂੰ ਵੀ ਡਿਫਾਲਟਰ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹਨਾਂ ਮਿੱਲਾਂ ਵਿੱਚ ਰੱਖੇ ਝੋਨੇ ਨੂੰ ਦੂਸਰੀਆਂ ਮਿੱਲਾਂ ਵਿੱਚ ਸ਼ਿਫਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement