ਲੁਧਿਆਣਾ 'ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

By : GAGANDEEP

Published : Feb 24, 2023, 3:24 pm IST
Updated : Feb 24, 2023, 3:24 pm IST
SHARE ARTICLE
photo
photo

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

 

ਲੁਧਿਆਣਾ: ਲੁਧਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ 33 ਸਾਲਾ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਨੌਜਵਾਨ ਨੂੰ ਪਹਿਲਾਂ ਪਾਹਵਾ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਦੀਪ ਹਸਪਤਾਲ ਰੈਫਰ ਕਰ ਦਿੱਤਾ। ਹਸਪਤਾਲ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਅਮਨ ਵਰਮਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਰਿਫਾਇਨਰੀ 'ਚ ਤੇਲ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ

ਅਮਨ ਜਨਕਪੁਰੀ ਗਲੀ ਨੰਬਰ 6 ਦਾ ਰਹਿਣ ਵਾਲਾ ਹੈ। ਵਾਹਨ ਫਾਈਨਾਂਸ ਕੰਪਨੀ 'ਚ ਨੌਕਰੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਪਰਤਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਅਮਨ ਢੋਲੇਵਾਲ ਪੁਲ ਤੋਂ ਪ੍ਰਤਾਪ ਗਿੱਲ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਐਕਟਿਵਾ ਹਾਦਸੇ ਦਾ ਸ਼ਿਕਾਰ ਹੋ ਗਈ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: 9ਵੀਂ ਜਮਾਤ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਤੋਂ ਬਾਅਦ ਕੀਤਾ ਕਤਲ

ਫਿਲਹਾਲ ਹਨੇਰਾ ਹੋਣ ਕਾਰਨ ਪੁਲਿਸ ਨੂੰ ਇਹ ਪਤਾ ਨਹੀਂ ਲੱਗ ਸਕਿਆ ਕਿ ਉਸਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਜਾਂ ਉਸਦੀ ਐਕਟਿਵਾ ਦਾ ਸੰਤੁਲਨ ਵਿਗੜ ਜਾਣ ਕਾਰਨ ਉਹ ਡਿਵਾਈਡਰ ਆਦਿ ਨਾਲ ਟਕਰਾ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਪੁਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕਰੇਗੀ।

ਮ੍ਰਿਤਕ ਅਮਨ ਵਰਮਾ ਦੇ ਦੋ ਬੱਚੇ ਹਨ। ਨੌਜਵਾਨ ਦੀ ਲਾਸ਼ ਨੂੰ ਦੇਰ ਰਾਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਇਸ ਗੱਲ 'ਤੇ ਅੜੇ ਹੋਏ ਹਨ ਕਿ ਮ੍ਰਿਤਕ ਦਾ ਪੋਸਟਮਾਰਟਮ ਨਾ ਕੀਤਾ ਜਾਵੇ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement