
ਇਸ ਦੀਆਂ ਜੜ੍ਹਾਂ ਸਾਡੇ ਇਤਿਹਾਸ ਨਾਲ ਜੁੜੀਆਂ ਹੋਈਆਂ ਹਨ
ਚੰਡੀਗੜ੍ਹ : ਭਾਰਤੀ ਸੱਭਿਆਚਾਰ ਵਿਚ ਵਿਆਹ ਕੋਈ ਸਮਝੌਤਾ ਜਾਂ ਇਕਰਾਰਨਾਮਾ ਨਹੀਂ ਸਗੋਂ ਦੋ ਪਰਿਵਾਰਾਂ ਦਾ ਮੇਲ ਹੈ ਪਰ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਦੀਆਂ ਜੜ੍ਹਾਂ ਸਾਡੇ ਇਤਿਹਾਸ ਨਾਲ ਜੁੜੀਆਂ ਹੋਈਆਂ ਹਨ। ਸਵੰਬਰ ਵੀ ਆਪਣੀ ਮਰਜ਼ੀ ਨਾਲ ਵਿਆਹ ਕਰਨ ਦੀ ਇਕ ਉਦਾਹਰਣ ਹੈ ਅਤੇ ਰਾਮਾਇਣ ਅਤੇ ਮਹਾਭਾਰਤ ਵਿਚ ਵੀ ਇਸ ਦਾ ਜ਼ਿਕਰ ਹੈ।
ਇਹ ਵੀ ਪੜ੍ਹੋ : ਕੰਜ਼ਿਊਮਰ ਕੋਰਟ ਨੇ ਰੇਲਵੇ ਨੂੰ ਲਗਾਇਆ 10 ਹਜ਼ਾਰ ਰੁਪਏ ਜੁਰਮਾਨਾ, ਕੋਚ ਵਿਚ AC ਨਾ ਚੱਲਣ ’ਤੇ ਕਾਰੋਬਾਰੀ ਨੇ ਕੀਤੀ ਸੀ ਸ਼ਿਕਾਇਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਗਮੋਹਨ ਬਾਂਸਲ ਨੇ ਇਸੇ ਤਰ੍ਹਾਂ ਦੇ ਇਕ ਮਾਮਲੇ ਵਿਚ ਫੈਸਲਾ ਸੁਣਾਉਂਦੇ ਹੋਏ ਇਹ ਟਿੱਪਣੀ ਕੀਤੀ ਹੈ। ਮਲੋਟ ਦੇ ਇਕ ਨੌਜਵਾਨ ਨੇ ਘਰੋਂ ਭੱਜ ਕੇ ਇਕ ਲੜਕੀ ਨਾਲ ਵਿਆਹ ਕਰਵਾ ਲਿਆ ਸੀ। ਇਸ ਕਾਰਨ ਪੁਲਿਸ ਨੇ ਉਸ ਖ਼ਿਲਾਫ਼ ਅਗਵਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਨੌਜਵਾਨ ਨੇ ਐੱਫ.ਆਈ.ਆਰ. ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : ਚਲਦੇ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਮਰ ਘੱਸ ਦੀ ਮੌਤ, ਟੂਰਨਾਮੈਂਟ ਹੋਇਆ ਰੱਦ
ਹਾਈਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਐੱਫ.ਆਈ.ਆਰ. ਖਾਰਜ ਕਰ ਦਿੱਤੀ। ਹਾਈ ਕੋਰਟ ਨੇ ਕਿਹਾ ਕਿ ਦੋਵੇਂ ਬਾਲਗ ਹਨ। ਅਜਿਹੇ 'ਚ ਕਿਸੇ ਨੂੰ ਵੀ ਉਹਨਾਂ ਦੀ ਜ਼ਿੰਦਗੀ 'ਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਇੱਥੋਂ ਤੱਕ ਕਿ ਅਦਾਲਤ ਅਤੇ ਕੋਈ ਕਾਨੂੰਨੀ ਏਜੰਸੀ ਵੀ ਉਹਨਾਂ ਨੂੰ ਆਪਣੀ ਮਰਜ਼ੀ ਦੀ ਜ਼ਿੰਦਗੀ ਜਿਊਣ ਤੋਂ ਨਹੀਂ ਰੋਕ ਸਕਦੀ।
ਇਹ ਵੀ ਪੜ੍ਹੋ : ਦਸਤਾਰਧਾਰੀ ਸਿੱਖ ਅਜੈ ਪਾਲ ਸਿੰਘ ਬੰਗਾ ਹੋਣਗੇ ਵਿਸ਼ਵ ਬੈਂਕ ਦੇ ਨਵੇਂ ਮੁਖੀ
ਜਨਵਰੀ 2019 ਵਿਚ ਲੜਕੀ ਦੇ ਪਿਤਾ ਨੇ ਮਲੋਟ ਥਾਣੇ ਵਿਚ ਨੌਜਵਾਨ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 363 ਅਤੇ 366-ਏ ਤਹਿਤ ਐੱਫ.ਆਈ.ਆਰ. ਦਰਜ ਕੀਤੀ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਨੌਜਵਾਨ ਉਹਨਾਂ ਦੀ ਲੜਕੀ ਨੂੰ ਵਰਗਲਾ ਕੇ ਨਾਲ ਲੈ ਗਿਆ ਸੀ। ਉਸ ਨੇ ਆਪਣੀ ਲੜਕੀ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੀ। ਬਾਅਦ 'ਚ ਪਤਾ ਲੱਗਿਆ ਕਿ ਨੌਜਵਾਨ ਨੇ ਕੁਝ ਮਹੀਨਿਆਂ ਬਾਅਦ ਹੀ ਉਹਨਾਂ ਦੀ ਲੜਕੀ ਨਾਲ ਵਿਆਹ ਕਰਵਾ ਲਿਆ ਸੀ।