ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਪਹਿਲਕਦਮੀਆਂ 
Published : Feb 24, 2023, 9:17 pm IST
Updated : Feb 24, 2023, 9:17 pm IST
SHARE ARTICLE
New initiatives to promote tourism in Punjab
New initiatives to promote tourism in Punjab

ਪੰਜਾਬ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ

ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟੇ ਲਈ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਾਟਰ ਟੂਰਿਜ਼ਮ ਪਾਲਿਸੀ ਅਤੇ ਐਡਵੈਂਚਰ ਸਪੋਰਟਸ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਹੈ। ਜੋ ਪੰਜਾਬ ਨੂੰ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ 'ਤੇ ਲਿਆਵੇਗਾ ਅਤੇ ਸਥਾਨਕ ਭਾਈਚਾਰਿਆਂ ਲਈ ਨਵੇਂ ਮੌਕੇ ਪੈਦਾ ਕਰੇਗਾ। ਇਸ ਮੋਕੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਓ ਮਿਲ ਕੇ ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕੰਮ ਕਰੀਏ। 

ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੈ।  ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਸ਼ੁਰੂਆਤ ਸੂਬਾ ਸਰਕਾਰ ਦੀ ਸੈਰ-ਸਪਾਟਾ ਖੇਤਰ ਵਿੱਚ ਵਿਕਾਸ ਅਤੇ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਲਈ ਹੌਲੀ -ਹੌਲੀ ਸਾਰੇ ਕੰਮ ਕੀਤੇ ਜਾ ਰਹੇ ਹਨ ਤੇ ਬਹੁਤ ਜਲਦ ਪੰਜਾਬ ਉਚਾਈਆਂ 'ਤੇ ਹੋਵੇਗਾ। ਉਹਨਾਂ ਕਿਹਾ ਕਿ ਐਡਵੈਂਚਰ ਟੂਰਿਜ਼ਮ ਅਤੇ ਵਾਟਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਇਹ ਨਵੀਆਂ ਪਹਿਲਕਦਮੀਆਂ ਪੰਜਾਬ ਨੂੰ ਸੈਰ-ਸਪਾਟੇ ਵਿਚ ਮੋਹਰੀ ਸਥਾਨ ਬਣਾਉਣ ਵਿਚ ਮਦਦਗਾਰ ਸਾਬਤ ਹੋਣਗੀਆਂ। ਸੂਬਾ ਸਰਕਾਰ ਨੇ ਉਦਯੋਗਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਹੈ। 

ਉਹਨਾਂ ਨੇ ਦੱਸਿਆ ਕਿ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023 ਵਿਚ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਦੌਰਾਨ ਵੱਖ-ਵੱਖ ਪਹਿਲਕਦਮੀਆਂ ਬਾਰੇ ਦਿਲਚਸਪ ਪੈਨਲ ਚਰਚਾ ਹੋਈ, ਜੋ ਪੰਜਾਬ ਨੂੰ ਦੇਸ਼ ਵਿਚ ਸੈਰ-ਸਪਾਟੇ ਲਈ ਸਭ ਤੋਂ ਵਧੀਆ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਕੀਤੀਆਂ ਜਾ ਸਕਦੀਆਂ ਹਨ। ਸੈਸ਼ਨ ਵਿਚ ਸੈਰ-ਸਪਾਟਾ ਅਤੇ ਮਨੋਰੰਜਨ ਉਦਯੋਗ ਦੇ ਪੈਨਲਿਸਟਾਂ ਨੇ ਭਾਗ ਲਿਆ।  ਪੈਨਲ ਦਾ ਸੰਚਾਲਨ ਐਸੋਸੀਏਟ ਡਾਇਰੈਕਟਰ ਕੇਪੀਐਮਜੀ ਅਨੁਭਵ ਮਿਸ਼ਰਾ ਨੇ ਕੀਤਾ। 

ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਐਡਵੈਂਚਰ ਟੂਰਿਜ਼ਮ ਵਿੱਚ ਸ਼ਾਮਲ ਕੌਮੀ ਫੈਡਰੇਸ਼ਨਾਂ ਨੂੰ ਰਾਜ ਦੇ ਅੰਦਰ ਸਾਈਟਾਂ ਦੀ 2 ਸਾਲਾਂ ਲਈ ਮੁਫਤ ਵਰਤੋਂ ਕਰਨ ਦੀ ਆਗਿਆ ਦਿੰਦੀ ਹੈ।  ਰਾਸ਼ਟਰੀ ਫੈਡਰੇਸ਼ਨਾਂ ਨੂੰ  ਇਜਾਜ਼ਤ ਹੈ ਕਿ ਉਹ ਐਡਵੈਂਚਰ ਟੂਰਿਜ਼ਮ ਨਾਲ ਕੰਮ ਕਰਨ ਵਾਲੀ ਕਿਸੇ ਵੀ ਕੰਪਨੀ ਨਾਲ ਜੁੜਨ ਲਈ ਸੁਤੰਤਰ ਹਨ।

ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਸੂਬਾ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ ਜੋ ਜਲ ਸਰੋਤਾਂ ਦੇ ਨਾਲ-ਨਾਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨ ਲਈ ਨਿੱਜੀ ਖੇਤਰ ਤੋਂ ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਸੱਦਾ ਦਿੰਦੀ ਹੈ।  ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਇਹਨਾਂ ਪ੍ਰੋਜੈਕਟਾਂ ਦੀ ਸੈਰ ਸਪਾਟਾ ਸੰਭਾਵਨਾ ਨੂੰ ਵਧਾਉਣ ਲਈ ਇਹਨਾਂ ਜਲ ਸਰੋਤਾਂ ਦੀ ਵਰਤੋਂ ਦੇ ਅਧਿਕਾਰ ਪ੍ਰਦਾਨ ਕਰਨ ਵਾਸਤੇ ਇੱਕ ਵਿਧੀ ਪ੍ਰਦਾਨ ਕਰਦੀ ਹੈ।  ਵਿਚਾਰਾਂ ਅਤੇ ਪ੍ਰਸਤਾਵਾਂ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਅਧਿਕਾਰਤ ਕਮੇਟੀ ਅੱਗੇ ਰੱਖਿਆ ਜਾਵੇਗਾ, ਜੋ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਦੀ ਸੰਭਾਵਨਾ ਦੇ ਆਧਾਰ 'ਤੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਵੇਗੀ।

ਉਦਯੋਗ ਨੂੰ ਸੂਬੇ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਸਮਰਥਨ ਵਿੱਚ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਅਤੇ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰੇਗੀ।  ਉਨ੍ਹਾਂ ਕਿਹਾ ਕਿ ਜੇਕਰ ਇੰਡਸਟਰੀ ਨੂੰ ਕੋਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਨ੍ਹਾਂ ਦੀ ਮੇਰੇ ਦਫ਼ਤਰ ਤੱਕ ਸਿੱਧੀ ਪਹੁੰਚ ਹੋਵੇਗੀ।  ਉਹਨਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇਗਾ।

ਪੰਜਾਬ ਵਿੱਚ ਮਨੋਰੰਜਨ ਦੇ ਖੇਤਰ ਵਿੱਚ ਵਿਸ਼ਾਲ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਤਪਾਦਨ ਅਤੇ ਉਤਪਾਦਨ ਤੋਂ ਬਾਅਦ ਦੀਆਂ ਸਹੂਲਤਾਂ ਵਾਲੇ ਮਨੋਰੰਜਨ ਕੇਂਦਰਾਂ ਦੇ ਵਿਕਾਸ ਦੀ ਸਖ਼ਤ ਲੋੜ ਹੈ।  ਇਸ ਤੋਂ ਇਲਾਵਾ ਹੁਨਰਮੰਦ ਮਨੋਰੰਜਨ ਪੇਸ਼ੇਵਰਾਂ ਲਈ ਸਿਖਲਾਈ ਕੇਂਦਰਾਂ ਦੇ ਵਿਕਾਸ ਦੀ ਲੋੜ ਹੈ।  ਉਨਾਂ ਨੇ ਮਨੋਰੰਜਨ ਖੇਤਰ ਦੇ ਨਿਵੇਸ਼ਕਾਂ ਨੂੰ ਰਾਜ ਵਿੱਚ ਹੋਰ ਸਿਨੇਮਾ ਥੀਏਟਰ ਸਕ੍ਰੀਨਾਂ ਸਥਾਪਤ ਕਰਨ ਲਈ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।

ਸੂਬੇ ਵਿੱਚ ਵੱਖ-ਵੱਖ ਫਿਲਮਾਂ ਦੀਆਂ ਸ਼ੂਟਿੰਗ ਸਾਈਟਾਂ ਦੀ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਸੂਬੇ ਵਿੱਚ ਬਹੁਤ ਸਾਰੇ ਇਤਿਹਾਸਕ ਕਿਲ੍ਹੇ, ਧਾਰਮਿਕ ਸਥਾਨ, ਝੀਲਾਂ ਅਤੇ ਅਟਾਰੀ ਸਰਹੱਦ ਵਰਗੀਆਂ ਹੋਰ ਸੁੰਦਰ ਥਾਵਾਂ ਹਨ।  ਸੂਬਾ ਸਰਕਾਰ ਫਿਲਮ ਅਤੇ ਮੀਡੀਆ ਉਦਯੋਗ ਨੂੰ ਰਾਜ ਵਿੱਚ ਸਥਿਤ ਇਹਨਾਂ ਸਾਈਟਾਂ 'ਤੇ ਸ਼ੂਟਿੰਗ ਕਰਨ ਲਈ ਸੱਦਾ ਦਿੰਦੀ ਹੈ।

ਸੂਬੇ ਦੇ ਸੰਗੀਤ ਉਦਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਨੋਰੰਜਨ ਅਤੇ ਸੈਰ-ਸਪਾਟਾ ਉਦਯੋਗ ਵੱਡੀ ਭੂਮਿਕਾ ਨਿਭਾਉਂਦੇ ਹਨ ਅਤੇ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਭਾਰਤ ਦੀਆਂ ਸਭ ਤੋਂ ਵੱਡੀਆਂ ਮਿਊਜ਼ਿਕ ਇੰਡਸਟਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਸੂਬੇ ਵਿੱਚ ਪ੍ਰਾਹੁਣਚਾਰੀ ਖੇਤਰ ਵਿੱਚ ਵੱਡੀ ਆਂ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਰ ਹੋਟਲ ਸਥਾਪਤ ਕੀਤੇ ਜਾ ਸਕਦੇ ਹਨ।  ਪੇਂਡੂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਵਰਤੋਂ ਵਿੱਚ ਨਾ ਲਿਆਂਦੀਆਂ ਗਈਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਦੁਆਰਾ ਹੋਰ ਫਾਰਮ ਸਟੇਅ ਸਥਾਪਤ ਕੀਤੇ ਜਾ ਸਕਦੇ ਹਨ ਜੋ ਪਿੰਡਾਂ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਗੇ।  ਸੈਲਾਨੀ ਇੱਥੇ ਜਾ ਕੇ ਦੇਖ ਸਕਦੇ ਹਨ ਕਿ ਕਿਵੇਂ ਜੈਵਿਕ ਭੋਜਨ ਸਾਰਿਆਂ ਲਈ ਉਪਲਬਧ ਕਰਵਾਇਆ ਜਾਂਦਾ ਹੈ।

ਐਡਵੈਂਚਰ ਟੂਰ ਆਪਰੇਟਰਜ਼ ਐਸੋਸੀਏਸ਼ਨ ਆਫ ਇੰਡੀਆ ਦੇ ਸੰਸਥਾਪਕ ਪ੍ਰਧਾਨ ਕੈਪਟਨ ਸਵਦੇਸ਼ ਕੁਮਾਰ ਨੇ ਵਾਟਰ ਟੂਰਿਜ਼ਮ ਪਾਲਿਸੀ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ।  ਉਨ੍ਹਾਂ ਸਥਾਨਕ ਭਾਈਚਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਦੀ ਮਹੱਤਤਾ ਨੂੰ ਉਜਾਗਰ ਕੀਤਾ ਕਿਉਂਕਿ ਇਹ ਸੈਲਾਨੀਆਂ ਨੂੰ ਸਥਾਨਕ ਭਾਈਚਾਰਿਆਂ ਵਿੱਚ ਵਿਚਰਨ ਦਾ ਮੌਕਾ ਪ੍ਰਦਾਨ ਕਰਦਾ ਹੈ।

ਮੈਨੇਜਿੰਗ ਡਾਇਰੈਕਟਰ ਵੰਡਰਲਾ ਅਰੁਣ ਕੇ ਚਿੱਟੀਲਾਪਿੱਲੀ ਨੇ ਐਡਵੈਂਚਰ ਸਪੋਰਟਸ ਅਤੇ ਮਨੋਰੰਜਨ ਪਾਰਕਾਂ ਲਈ ਸੇਫ਼ਟੀ ਗਾਈਡਲਾਈਨਜ਼  ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਜੱਸ ਰਿਕਾਰਡਜ਼ ਦੇ ਮੈਨੇਜਿੰਗ ਡਾਇਰੈਕਟਰ ਜਸਵੀਰਪਾਲ ਸਿੰਘ ਨੇ ਕਿਹਾ ਕਿ ਪੋਸਟ ਪ੍ਰੋਡਕਸ਼ਨ ਟੈਕਨੀਸ਼ੀਅਨਾਂ ਨੂੰ ਹੁਨਰਮੰਦ ਬਣਾਉਣ ਲਈ ਉਚਿਤ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਦੀ ਫੌਰੀ ਲੋੜ ਹੈ।  ਉਨ੍ਹਾਂ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਬਸਿਡੀਆਂ ਦੇ ਰੂਪ ਵਿੱਚ ਸਹਾਇਤਾ ਦੀ ਮਹੱਤਤਾ ਨੂੰ ‘ਤੇ ਚਾਨਣਾ ਪਾਇਆ।

ਐਂਕਰ ਅਤੇ ਐਕਟਰ ਸਤਿੰਦਰ ਸੱਤੀ ਨੇ ਪੰਜਾਬ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।  ਉਹਨਾਂ ਕਿਹਾ ਕਿ ਸੂਬਾ ਸਰਕਾਰ ਸੂਬੇ  ਵਿੱਚ ਮਨੋਰੰਜਨ ਖੇਤਰ ਵਿੱਚ ਨਿਵੇਸ਼ ਕਰਨ ਦੀ ਇੱਛਾ ਰੱਖਣ ਵਾਲੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਦਮ ਚੁੱਕ ਸਕਦੀ ਹੈ।  ਉਹਨਾਂ ਨੇ ਸੁਝਾਅ ਦਿੱਤਾ ਕਿ ਪਾਲੀਵੁੱਡ ਅਤੇ ਬਾਲੀਵੁੱਡ ਵਿਚਕਾਰ ਸੰਪਰਕ ਸਥਾਪਤ ਕਰਨ ਲਈ ਮੁੰਬਈ ਵਿੱਚ ਇੱਕ ਪੰਜਾਬ ਫਿਲਮ ਬੋਰਡ ਦੀ ਸਥਾਪਨਾ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਨਾਲ ਰਾਜ ਵਿੱਚ ਮਨੋਰੰਜਨ ਖੇਤਰ ਨੂੰ ਮਹੱਤਵਪੂਰਨ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਚੋਖੇ ਮੌਕੇ ਪੈਦਾ ਹੋਣਗੇ।

ਸਿਟਰਸ ਕੰਟਰੀ ਫਾਰਮ ਸਟੇਅ ਦੇ ਸੰਸਥਾਪਕ ਹਰਕੀਰਤ ਆਹਲੂਵਾਲੀਆ ਨੇ ਕਿਹਾ ਕਿ ਸੂਬੇ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।  ਇਹ ਆਰਥਿਕਤਾ ਵਿੱਚ ਸੁਧਾਰ ਕਰਦਾ ਹੈ ਅਤੇ ਕਿਸਾਨਾਂ ਨੂੰ ਵਾਧੂ ਆਮਦਨ ਪ੍ਰਦਾਨ ਕਰਦਾ ਹੈ। ਕਾਰਪੋਰੇਟ ਮਾਮਲੇ ਦੇ ਵੀਪੀ ਆਈਐਚਸੀਐਲ ਦਿਨੇਸ਼ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪ੍ਰਾਹੁਣਚਾਰੀ ਵਜੋਂ ਜਾਣਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਆਈ਼ਐਚਸੀਐਲ ਦੀਆਂ ਲੁਧਿਆਣਾ, ਜਲੰਧਰ, ਰੋਪੜ ਅਤੇ ਤਰਨਤਾਰਨ ਵਿੱਚ ਵਿਕਾਸ ਸਬੰਧੀ ਯੋਜਨਾਵਾਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਛੋਟੇ ਆ ਕੇ ਮਿਲ ਜਾ"wish of Bedridden Jagtar Singh Hawara's mother|Appeals for his parole to Govt|SGPC

02 Oct 2025 3:17 PM

Chandigarh News: clears last slum: About 500 hutments face bulldozers in Sector 38 | Slum Demolition

30 Sep 2025 3:18 PM

Chandigarh MC meeting Hungama News : councillors tear pages from meeting minutes | AAP Vs Congress

30 Sep 2025 3:18 PM

For Rajvir Jawanda's long life,Gursikh brother brought Parsaad offering from Amritsar Darbar Sahib

29 Sep 2025 3:22 PM

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM
Advertisement