ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ
Published : Feb 24, 2023, 8:24 pm IST
Updated : Feb 24, 2023, 8:24 pm IST
SHARE ARTICLE
Promised huge investment to make Punjab a progressive and prosperous state
Promised huge investment to make Punjab a progressive and prosperous state

ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵੱਡੇ ਨਿਵੇਸ਼ ਦਾ ਕੀਤਾ ਵਾਅਦਾ

*ਐਸ.ਏ.ਐਸ ਨਗਰ (ਮੁਹਾਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦੇ ਸੱਦੇ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੰਦਿਆਂ ਉਦਯੋਗ ਜਗਤ ਦੇ ਦਿੱਗਜ਼ਾਂ ਨੇ ਅੱਜ ਭਰੋਸਾ ਦਿੱਤਾ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲ ਲਈ ਵੱਡੇ ਪੱਧਰ 'ਤੇ ਨਿਵੇਸ਼ ਕਰਨਗੇ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ ਸਹਿਯੋਗ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੋਜ਼ਗਾਰ ਦੇਣ ਲਈ ਗਰੁੱਪ ਕਈ ਗੁਣਾ ਵਿਸਥਾਰ ਕਰ ਰਿਹਾ ਹੈ। ਰਾਜਿੰਦਰ ਗੁਪਤਾ ਨੇ ਉਦਯੋਗ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਵਰਧਮਾਨ ਸਟੀਲਜ਼ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਸਚਿਤ ਜੈਨ ਨੇ ਕਿਹਾ ਕਿ ਗਰੁੱਪ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਸੂਬੇ ਦੀ ਕਾਰਜ ਵਿਧੀ ਸਰਬੋਤਮ ਹੈ। ਉਹਨਾਂ ਨੇ ਸਨਅਤੀ ਇਕਾਈਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਹਿਯੋਗ ਦੇਣ ਵਾਸਤੇ ਇਨਵੈਸਟ ਪੰਜਾਬ ਦੀ ਸ਼ਲਾਘਾ ਕੀਤੀ। ਸਚਿਤ ਜੈਨ ਨੇ ਇਸ ਸ਼ਾਨਦਾਰ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।

ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਤੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਮੇਲਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਇੱਕ ਨਵਾਂ ਮਾਪਦੰਡ ਕਾਇਮ ਕੀਤਾ ਹੈ। ਸ੍ਰੀ ਥਾਪਰ ਨੇ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਦਾ ਭਰੋਸਾ ਵੀ ਦਿੱਤਾ।

ਆਪਣੇ ਸੰਬੋਧਨ ਵਿੱਚ ਸਪਨ ਵਨ ਗਰੁੱਪ ਦੇ ਨੈਸ਼ਨਲ ਹੈੱਡ ਵੈੱਲ, ਲੋਕਨਾਥਨ ਨਾਦਰ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪ੍ਰੋਗਰੈਸਿਵ ਪੰਜਾਬ ਹੁਣ ਨਵੀਆਂ ਪੁਲਾਂਘਾਂ ਪੁੱਟ ਕੇ ਅਸਲ ਅਰਥਾਂ ਵਿੱਚ ਅਗਾਂਹਵਧੂ (ਪ੍ਰੋਗਰੈਸਿਵ) ਪੰਜਾਬ ਬਣ ਗਿਆ ਹੈ। ਲੋਕਨਾਥਨ ਨਾਦਰ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਸਮੂਹ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜੀਤ ਸਰਦਾਨਾ ਗਰੁੱਪ ਦੇ ਮੀਤ ਪ੍ਰਧਾਨ ਭਵਦੀਪ ਸਰਦਾਨਾ ਨੇ ਇਨਵੈਸਟ ਪੰਜਾਬ ਦੌਰਾਨ ਹੋਏ ਸ਼ਾਨਦਾਰ ਤਜਰਬੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਵਧੀਆ ਤਜਰਬਿਆਂ ਨੂੰ ਦੇਸ਼ ਭਰ ’ਚ ਵੀ ਮਾਨਤਾ ਪ੍ਰਾਪਤ ਹੈ। ਭਵਦੀਪ ਸਰਦਾਨਾ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿਵੇਸ਼ ਲਈ ਮੁੱਖ ਮੰਤਰੀ ਦੇ ਯਤਨਾਂ ਨੂੰ ਲਾਭਕਾਰੀ ਤੇ ਸਕਾਰਾਤਮਕ ਦੱਸਿਆ।

ਆਪਣੇ ਸੰਬੋਧਨ ਵਿੱਚ ਸਨਾਥਾਨ ਪੋਲੀਕੋਟ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪਰੇਸ਼ ਦੱਤਾਨੀ ਨੇ ਕਿਹਾ ਕਿ ਪਹਿਲਾਂ ਜਦੋਂ ਕੰਪਨੀ ਨੇ ਵਿਸਤਾਰ ਕਰਨ ਦਾ ਫੈਸਲਾ ਕੀਤਾ ਸੀ ਤਾਂ ਪੰਜਾਬ ਦਾ ਨਾਂ ਕਿਤੇ ਵੀ ਨਹੀਂ ਸੀ, ਪਰ ਹੁਣ ਇਨਵੈਸਟ ਪੰਜਾਬ ਦੇ ਇਸ ਸ਼ਾਨਦਾਰ ਅਨੁਭਵ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਬਹੁਤ ਉਤਸ਼ਾਹਿਤ ਕੀਤਾ ਹੈ। ਪਰੇਸ਼ ਦੱਤਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।

ਇਕੱਠ ਨੂੰ ਸੰਬੋਧਨ ਕਰਦਿਆਂ ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਪੁਰੀ ਨੇ ਸੂਬੇ ਵਿੱਚ ਵਪਾਰ ਦੇ ਦਾਇਰੇ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਸੂਬੇ ਵਿੱਚ ਸੀ.ਐਨ.ਜੀ. ਖੇਤਰ ਵਿੱਚ ਬਹੁਤ ਸੰਭਾਵਨਾਵਾਂ ਮੌਜੂਦ ਹਨ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹਨਾਂ ਦੀ ਬਹੁਤ ਮਦਦ ਕੀਤੀ ਹੈ।

ਆਪਣੇ ਸੰਬੋਧਨ ਵਿੱਚ ਟੈਲੀ-ਪ੍ਰਫਾਰਮੈਂਸ ਦੇ ਮੁਖੀ ਅਨੀਸ਼ ਮੱਕੜ ਨੇ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਸੰਮੇਲਨ ਇੱਕ ਸਫ਼ਲ ਉੱਦਮ ਹੈ ਕਿਉਂਕਿ ਹਰ ਵਿਚਾਰ-ਵਟਾਂਦਰਾ  ਬਹੁਤ ਅਹਿਮ ਤੇ ਲਾਭਕਾਰੀ ਰਿਹਾ। ਅਨੀਸ਼ ਮੱਕੜ ਨੇ ਕਿਹਾ ਕਿ ਪੰਜਾਬ ’ਚ ਉਦਯੋਗਿਕ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਅਤੇ ਅਜਿਹੇ ਸੰਮੇਲਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement