Punjab News: ਹਾਈ ਕੋਰਟ ਨੇ 5994 ETT ਅਧਿਆਪਕਾਂ ਦੀ ਭਰਤੀ 'ਤੇ ਲੱਗੀ ਰੋਕ ਹਟਾਉਣ ਤੋਂ ਕੀਤਾ ਇਨਕਾਰ
Published : Feb 24, 2024, 9:44 am IST
Updated : Feb 24, 2024, 9:44 am IST
SHARE ARTICLE
High Court refused to lift ban on recruitment of 5994 ETT teachers
High Court refused to lift ban on recruitment of 5994 ETT teachers

ਜਲਦ ਸੁਣਵਾਈ ਦੀ ਅਪੀਲ 'ਤੇ ਸਰਕਾਰ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈ.ਟੀ.ਟੀ. ਦੀਆਂ 5994 ਅਸਾਮੀਆਂ ਲਈ ਚੋਣ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੀ ਮੰਗ 'ਤੇ ਪੰਜਾਬ ਸਰਕਾਰ ਨੂੰ ਕੋਈ ਰਾਹਤ ਨਹੀਂ ਦਿਤੀ ਹੈ। ਪੰਜਾਬ ਸਰਕਾਰ ਦੀ ਤਰਫੋਂ ਅਦਾਲਤ ਵਿਚ ਦਸਿਆ ਗਿਆ ਕਿ ਉਹ ਅਪਣਾ ਉਹ ਬਿਆਨ ਵਾਪਸ ਲੈਣਾ ਚਾਹੁੰਦੀ ਹੈ ਜਿਸ ਵਿਚ ਉਸ ਨੇ ਅਦਾਲਤ ਨੂੰ ਭਰੋਸਾ ਦਿਤਾ ਸੀ ਕਿ ਪੰਜਾਬ ਸਰਕਾਰ ਅਗਲੀ ਸੁਣਵਾਈ ਤਕ ਚੋਣ ਪ੍ਰਕਿਰਿਆ ਜਾਰੀ ਨਹੀਂ ਰੱਖੇਗੀ। ਇਸ 'ਤੇ ਹਾਈ ਕੋਰਟ ਨੇ ਕਿਹਾ ਕਿ ਜੇਕਰ ਸਰਕਾਰ ਅਪਣਾ ਬਿਆਨ ਵਾਪਸ ਲੈਣਾ ਚਾਹੁੰਦੀ ਹੈ ਤਾਂ ਕੋਈ ਸਮੱਸਿਆ ਨਹੀਂ, ਅਦਾਲਤ ਚੋਣ ਪ੍ਰਕਿਰਿਆ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰੇਗੀ।

ਜ਼ਿਕਰਯੋਗ ਹੈ ਕਿ 12 ਅਕਤੂਬਰ 2023 ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿਤਾ ਸੀ ਕਿ ਉਹ ਅਗਲੀ ਸੁਣਵਾਈ ਤਕ ਭਰਤੀ ਪ੍ਰਕਿਰਿਆ ਨੂੰ ਜਾਰੀ ਨਹੀਂ ਰੱਖੇਗੀ। ਹੁਣ ਪੰਜਾਬ ਸਰਕਾਰ ਦੀ ਤਰਫੋਂ ਇਕ ਅਰਜ਼ੀ ਦਾਇਰ ਕਰ ਕੇ ਕਿਹਾ ਗਿਆ ਹੈ ਕਿ ਉਹ ਅਪਣਾ ਬਿਆਨ ਵਾਪਸ ਲੈਣਾ ਚਾਹੁੰਦੇ ਹਨ ਅਤੇ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਜਲਦੀ ਸੁਣਵਾਈ ਦੀ ਮੰਗ ਕਰ ਰਹੇ ਹਨ।

ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਇਸ ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵਿਚ ਮਦਦ ਮਿਲੇਗੀ ਜਿਥੇ ਮੌਜੂਦਾ ਸਮੇਂ ਵਿਚ ਸਿਰਫ਼ ਇਕ ਅਧਿਆਪਕ ਹੀ ਸਕੂਲ ਚਲਾ ਰਿਹਾ ਹੈ। ਫਾਜ਼ਿਲਕਾ ਨਿਵਾਸੀ ਪਰਵਿੰਦਰ ਸਿੰਘ ਅਤੇ ਹੋਰ ਉਮੀਦਵਾਰਾਂ ਵਲੋਂ ਪਟੀਸ਼ਨ ਦਾਇਰ ਕਰ ਕੇ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਇਕ ਇਸ਼ਤਿਹਾਰ ਜਾਰੀ ਕਰਕੇ ਈ.ਟੀ.ਟੀ. ਦੀਆਂ 5994 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ।

ਪਟੀਸ਼ਨਕਰਤਾਵਾਂ ਨੇ ਇਸ ਲਈ ਅਰਜ਼ੀ ਵੀ ਦਿਤੀ ਸੀ ਕਿਉਂਕਿ ਉਨ੍ਹਾਂ ਨੇ ਇਸ਼ਤਿਹਾਰ ਵਿਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਸਨ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਨੋਟੀਫਾਈ ਕੀਤਾ ਸੀ। ਇਸ ਤਹਿਤ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬੀ ਦੀ ਵਾਧੂ ਪ੍ਰੀਖਿਆ ਲਾਜ਼ਮੀ ਕਰ ਦਿਤੀ ਗਈ ਹੈ।

ਨੋਟੀਫਿਕੇਸ਼ਨ ਜਾਰੀ ਕਰਦਿਆਂ ਰਾਖਵੇਂ ਵਰਗ ਨੂੰ ਕੋਈ ਢਿੱਲ ਨਹੀਂ ਦਿਤੀ ਗਈ। ਇਸ ਤੋਂ ਬਾਅਦ 1 ਦਸੰਬਰ 2022 ਨੂੰ ਇਕ ਸੋਧ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਤਹਿਤ ਈ.ਟੀ.ਟੀ ਦੀਆਂ 5994 ਅਸਾਮੀਆਂ ਭਰਨ ਲਈ 12 ਅਕਤੂਬਰ ਨੂੰ ਜਾਰੀ ਇਸ਼ਤਿਹਾਰ 'ਤੇ ਵੀ ਅਮਲ ਕੀਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਕਿਸੇ ਵੀ ਪਹਿਲਾਂ ਜਾਰੀ ਕੀਤੀ ਗਈ ਭਰਤੀ 'ਤੇ ਲਾਗੂ ਕਰਨਾ ਪੂਰੀ ਤਰ੍ਹਾਂ ਗਲਤ ਹੈ। ਅਜਿਹੀ ਸਥਿਤੀ ਵਿਚ ਇਸ ਸੋਧ ਨੂੰ ਰੱਦ ਕਰਨ ਦੇ ਹੁਕਮ ਦਿਤੇ ਜਾਣ ਅਤੇ ਭਰਤੀ ਪ੍ਰਕਿਰਿਆ ਨੂੰ ਵੀ ਰੋਕਿਆ ਜਾਵੇ।

ਹਾਈ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਚ ਭਰਤੀ ਨੂੰ ਚੁਣੌਤੀ ਦੇਣ ਦਾ ਸੱਭ ਤੋਂ ਮਹੱਤਵਪੂਰਨ ਆਧਾਰ ਇਸ਼ਤਿਹਾਰ ਜਾਰੀ ਹੋਣ ਤੋਂ ਬਾਅਦ ਭਰਤੀ ਪ੍ਰਕਿਰਿਆ 'ਚ ਬਦਲਾਅ ਹੈ। ਇਸ ਸੋਧ ਕਾਰਨ ਕੁੱਝ ਲੋਕ ਜੋ ਪਹਿਲਾਂ ਯੋਗ ਸਨ, ਬਾਅਦ ਵਿਚ ਅਯੋਗ ਹੋ ਗਏ ਅਤੇ ਅਜਿਹੇ ਲੋਕ ਵੀ ਹਨ ਜੋ ਯੋਗ ਹੋਣ ਦੇ ਬਾਵਜੂਦ ਅਪਲਾਈ ਨਹੀਂ ਕਰ ਸਕੇ। ਫਿਲਹਾਲ ਇਹ ਭਰਤੀ ਅੰਤਿਮ ਪੜਾਅ 'ਤੇ ਹੈ ਅਤੇ ਚੁਣੇ ਗਏ ਬਿਨੈਕਾਰਾਂ ਦੀ ਨਿਯੁਕਤੀ ਹੋਣੀ ਬਾਕੀ ਹੈ।

 (For more Punjabi news apart from High Court refused to lift ban on recruitment of 5994 ETT teachers, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement