
ਮੁਲਜ਼ਮ ਗੌਰਵ ਖ਼ਿਲਾਫ਼ ਥਾਣਾ ਮੁੱਲਾਂਪੁਰ ਵਿਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
Punjab News: ਮੁਹਾਲੀ - ਮੁਹਾਲੀ ਪੁਲਿਸ ਨੇ ਐਕਸਿਸ ਬੈਂਕ 'ਚ ਜਮਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋਏ ਬੈਂਕ ਮੈਨੇਜਰ ਗੌਰਵ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰੇਗੀ। ਮੁਲਜ਼ਮ ਭੱਜਣ ਸਮੇਂ ਕਿੱਥੇ ਲੁਕਿਆ ਸੀ ਅਤੇ ਇਸ ਦੌਰਾਨ ਉਸ ਦਾ ਕਿਸ ਨੇ ਸਾਥ ਦਿੱਤਾ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਅਜਿਹੇ ਕਈ ਸਵਾਲਾਂ ਦੇ ਜਵਾਬ ਪੁੱਛੇ ਜਾਣਗੇ। ਪੁਲਿਸ ਨੇ ਮੁਲਜ਼ਮਾਂ ਕੋਲੋਂ ਠੱਗੀ ਹੋਈ ਕਰੋੜਾਂ ਰੁਪਏ ਦੀ ਰਕਮ ਵੀ ਬਰਾਮਦ ਕਰਨੀ ਹੈ।
ਮੁਲਜ਼ਮ ਗੌਰਵ ਖ਼ਿਲਾਫ਼ ਥਾਣਾ ਮੁੱਲਾਂਪੁਰ ਵਿਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿਚ ਹੋਰ ਖੁਲਾਸਾ ਕਰਨਗੇ। ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਬੈਂਕ ਮੈਨੇਜਰ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਿਆ ਹੈ। ਇਸ ਲਈ ਲੋਕ ਬੈਂਕ ਦੇ ਬਾਹਰ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਨ ਲੱਗੇ। ਕਿਸਾਨ ਯੂਨੀਅਨ ਵੀ ਉਨ੍ਹਾਂ ਦੇ ਸਮਰਥਨ ਲਈ ਅੱਗੇ ਆਈ ਹੈ।
ਜਿਸ ਤੋਂ ਬਾਅਦ ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਨੇ ਮਾਮਲੇ ਵਿਚ ਵਿਸ਼ੇਸ਼ ਟੀਮ ਦਾ ਗਠਨ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਆਸਪਾਸ ਦੇ ਇਲਾਕੇ ਵਿਚ ਛਾਪੇਮਾਰੀ ਕੀਤੀ ਪਰ ਮੁਲਜ਼ਮਾਂ ਬਾਰੇ ਕੁਝ ਪਤਾ ਨਹੀਂ ਲੱਗਾ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਮੁਹਾਲੀ ਲਿਆਂਦਾ ਗਿਆ।