Punjab News: PGIMER ਸੰਗਰੂਰ ’ਚ 300 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Published : Feb 24, 2024, 11:38 am IST
Updated : Feb 24, 2024, 11:38 am IST
SHARE ARTICLE
PM Modi to virtually open PGI’s satellite centres in Punjab on Feb 25
PM Modi to virtually open PGI’s satellite centres in Punjab on Feb 25

ਫ਼ਿਰੋਜ਼ਪੁਰ ਵਿਚ ਵੀ PGIMER ਦੇ 100 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਫਰਵਰੀ ਨੂੰ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਸੰਗਰੂਰ ਵਿਖੇ ਪੀਜੀਆਈਐਮਈਆਰ ਦੇ 300 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਰਾਜਕੋਟ ਤੋਂ ਵਰਚੂਅਲ ਕਾਨਫਰੰਸ ਵਿਚ ਹਿੱਸਾ ਲੈਣਗੇ।

ਦੋਵੇਂ ਪ੍ਰਾਜੈਕਟਾਂ ਦਾ ਐਲਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੂਜੇ ਕਾਰਜਕਾਲ ਦੇ ਆਖਰੀ ਪੜਾਅ ਵਿਚ ਕੀਤਾ ਗਿਆ ਸੀ। ਸੰਗਰੂਰ ਵਿਚ 300 ਬਿਸਤਰਿਆਂ ਦਾ ਪ੍ਰਾਜੈਕਟ ਵੀ ਮੁਕੰਮਲ ਹੋ ਗਿਆ ਹੈ ਅਤੇ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਵਿਚ ਬਣਨ ਵਾਲਾ ਪ੍ਰਾਜੈਕਟ ਅਜੇ ਲਟਕਿਆ ਹੋਇਆ ਹੈ। ਹਾਲਾਂਕਿ 781 ਦਿਨਾਂ ਬਾਅਦ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਮੋਦੀ ਫ਼ਿਰੋਜ਼ਪੁਰ ਪੀਜੀਆਈਐਮਈਆਰ ਦਾ ਨੀਂਹ ਪੱਥਰ ਰੱਖਣ ਆ ਰਹੇ ਸਨ ਪਰ ਉਨ੍ਹਾਂ ਦਾ ਦੌਰਾ ਮੁਲਤਵੀ ਹੋ ਗਿਆ ਸੀ।

ਇਸ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ 26 ਸਤੰਬਰ 2023 ਨੂੰ ਉਕਤ ਪ੍ਰਾਜੈਕਟ ਦਾ ਉਦਘਾਟਨ ਕਰਨ ਦੀ ਯੋਜਨਾ ਬਣਾਈ ਸੀ ਪਰ ਕੁੱਝ ਕਾਰਨਾਂ ਕਰਕੇ ਇਸ ਨੂੰ ਵੀ ਟਾਲ ਦਿਤਾ ਗਿਆ ਸੀ। ਅਜਿਹੇ 'ਚ ਹੁਣ ਵਰਚੂਅਲ ਉਦਘਾਟਨ ਹੋਣ ਜਾ ਰਿਹਾ ਹੈ। ਫ਼ਿਰੋਜ਼ਪੁਰ ਵਿਚ ਬਣਨ ਵਾਲੇ ਪੀਜੀਆਈਐਮਈਆਰ ਦੇ 100 ਬਿਸਤਰਿਆਂ ਵਾਲੇ ਸੈਟੇਲਾਈਟ ਸੈਂਟਰ ਦੇ ਨੀਂਹ ਪੱਥਰ ਦੀ ਉਸਾਰੀ ਲਈ 490.54 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਸੈਟੇਲਾਈਟ ਸੈਂਟਰ ਵਿਚ 100 ਇਨਡੋਰ ਬੈੱਡ ਰੱਖਣ ਦੀ ਯੋਜਨਾ ਹੈ। ਇਸ ਵਿਚ 30 ਇੰਟੈਂਸਿਵ ਕੇਅਰ ਅਤੇ ਉੱਚ ਨਿਰਭਰਤਾ ਵਾਲੇ ਬਿਸਤਰੇ ਸ਼ਾਮਲ ਹਨ। 10 ਕਲੀਨਿਕਲ ਸਪੈਸ਼ਲਿਟੀ ਵਿਭਾਗ ਅਤੇ ਪੰਜ ਹੋਰ ਸਹਾਇਕ ਵਿਭਾਗ ਬਣਾਉਣ ਦੀ ਯੋਜਨਾ ਹੈ। ਇਸ ਵਿਚ ਛੋਟੇ ਅਤੇ ਵੱਡੇ ਆਪਰੇਸ਼ਨ ਥੀਏਟਰ ਵੀ ਹੋਣਗੇ।

ਇਮਾਰਤ ਦਾ ਨਿਰਮਾਣ ਨਵੀਨਤਮ ਤਕਨੀਕਾਂ ਨਾਲ ਕੀਤਾ ਜਾਵੇਗਾ। ਇਸ ਨੂੰ ਪਲੈਟੀਨਮ ਰੇਟ ਵਾਲਾ ਗ੍ਰੀਨ ਹਸਪਤਾਲ ਬਣਾਉਣ ਦਾ ਪ੍ਰਸਤਾਵ ਹੈ। ਫ਼ਿਰੋਜ਼ਪੁਰ ਅਤੇ ਸੰਗਰੂਰ ਵਿਖੇ ਪੀਜੀਆਈਐਮਈਆਰ ਦੇ ਇਨ੍ਹਾਂ ਸੈਟੇਲਾਈਟ ਕੇਂਦਰਾਂ ਦੀ ਸਥਾਪਨਾ ਨਾਲ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਦੇ ਲੋਕਾਂ ਨੂੰ ਵਿਆਪਕ, ਕਿਫਾਇਤੀ, ਗੁਣਵੱਤਾ ਅਤੇ ਸੰਪੂਰਨ ਤੀਸਰੀ ਦੇਖਭਾਲ ਪ੍ਰਦਾਨ ਕੀਤੀ ਜਾਵੇਗੀ। ਇਹ ਸਿਹਤ ਸੇਵਾਵਾਂ ਦੀ ਉਪਲਬਧਤਾ ਵਿਚ ਅਸੰਤੁਲਨ ਨੂੰ ਠੀਕ ਕਰਨ ਵਿਚ ਮਦਦ ਕਰੇਗਾ।

(For more Punjabi news apart from Punjab News: Modi to virtually open PGI’s satellite centres in Punjab on Feb 25, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement