Punjab News: ਫਿਰੋਜ਼ਪੁਰ ਤੋਂ ਸ਼ੰਭੂ ਮੋਰਚੇ ਲਈ ਆ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ; ਇਕ ਕਿਸਾਨ ਦੀ ਮੌਤ
Published : Feb 24, 2024, 11:01 am IST
Updated : Feb 24, 2024, 12:09 pm IST
SHARE ARTICLE
One Farmer Died in Road Accident
One Farmer Died in Road Accident

ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਕਈ ਕਿਸਾਨ ਜ਼ਖ਼ਮੀ

Punjab News:ਫਿਰੋਜ਼ਪੁਰ ਦੇ ਜ਼ੀਰਾ ਤੋਂ ਸ਼ੰਭੂ ਮੋਰਚੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇਕ ਕਿਸਾਨ ਦੀ ਮੌਤ ਹੋ ਗਈ ਜਦਕਿ ਕਈ ਹੋਰ ਕਿਸਾਨ ਜ਼ਖ਼ਮੀ ਦੱਸੇ ਜਾ ਰਹੇ ਹਨ।

One Farmer Died in Road AccidentOne Farmer Died in Road Accident

ਬੀਤੀ ਰਾਤ ਕਿਸਾਨ ਪਿੰਡ ਮਨਸੂਰ ਦੇਵਾ ਤੋਂ ਟਰਾਲੇ ਵਿਚ ਰਵਾਨਾ ਹੋਏ ਸਨ। ਮ੍ਰਿਤਕ ਕਿਸਾਨ ਦੀ ਪਛਾਣ ਤਹਿਸੀਲ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਾਸੀ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ। 33 ਸਾਲਾ ਕਿਸਾਨ ਦੋ ਬੱਚਿਆਂ ਦਾ ਪਿਤਾ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਕਿਸਾਨ ਕੋਲ 2 ਕਿੱਲੇ ਜ਼ਮੀਨ ਸੀ।

ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਤੋਂ ਰਾਜਪੁਰਾ ਰੋਡ ਉਤੇ ਚੰਦੂਮਾਜਰਾ ਨੇੜੇ ਪੈਂਦੇ ਪਿੰਡ ਬਸੰਤਪੁਰਾ ਵਿਖੇ ਟਰੈਕਟਰ-ਟਰਾਲੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਦੌਰਾਨ ਇਕ ਕਿਸਾਨ ਦੀ ਮੌਤ ਅਤੇ ਕਈ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ।

(For more Punjabi news apart from Punjab news One Farmer Died in Road Accident, stay tuned to Rozana Spokesman)

 

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement