
ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਗਰੋਂ ਹੋਈ ਕਾਰਵਾਈ
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਸਕੱਤਰ ਪੰਜਾਬ ਵਲੋਂ ਬੀਤੇ ਦਿਨ ਹੀ ਉਨ੍ਹਾਂ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੇ ਪੰਕਜ ਬਾਵਾ ਵਿਰੁਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਉਸ ਵਿਰੁਧ ਬਾਜਵਾ ਡਿਵੈਲਪਰਜ਼ ਦੇ ਪ੍ਰਾਜੈਕਟ ਨੂੰ ਗਲਤ ਤਰੀਕੇ ਨਾਲ ਪਾਸ ਕਰਨ ਦੇ ਸਬੂਤ ਮਿਲੇ ਹਨ। ਇਸ ਮਾਮਲੇ ਵਿਚ ਹੀ ਇਹ ਗ੍ਰਿਫ਼ਤਾਰੀ ਦੱਸੀ ਜਾ ਰਹੀ ਹੈ। ਫਿਲਹਾਲ ਵਿਜੀਲੈਂਸ ਦੀ ਟੀਮ ਵਲੋਂ ਪੰਕਜ ਬਾਵਾ ਦੇ ਮੁਹਾਲੀ ਸਥਿਤ ਘਰ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
(For more Punjabi news apart from Punjab News Punjab Chief Town Planner Arrested, stay tuned to Rozana Spokesman)