
ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।
Punjab News: ਮੁਕਤਸਰ ਸਾਹਿਬ - ਪੰਜਾਬ ਦੀ ਮੁਕਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 10 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਘਰ ਬਾਹਰ ਨੋਟਿਸ ਚਿਪਕਾਇਆ ਹੈ। ਫਤਿਹ ਸਿੰਘ ਬਰਾੜ ਡੀ.ਐਸ.ਪੀ ਲੰਬੀ ਨੇ ਦੱਸਿਆ ਕਿ ਥਾਣਾ ਲੰਬੀ ਦੇ ਮੁੱਖ ਅਫ਼ਸਰ ਐਸ.ਆਈ ਗੁਰਤੇਜ ਸਿੰਘ ਵੱਲੋਂ ਪਿੰਡ ਤਪਾਖੇੜਾ ਦੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰ ਦਿੱਤੀ ਗਈ ਹੈ।
ਮੁਲਜ਼ਮ ਜਸ਼ਨਦੀਪ ਸਿੰਘ ਉਰਫ਼ ਜਸ਼ਨ ਪੁੱਤਰ ਬਲਕਾਰ ਸਿੰਘ ਵਾਸੀ ਤਪਾਖੇੜਾ, ਜਿਸ ਖ਼ਿਲਾਫ਼ ਥਾਣਾ ਲੰਬੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿਚ ਵਪਾਰਕ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜਸ਼ਨਦੀਪ ਸਿੰਘ ਉਰਫ਼ ਜਸ਼ਨ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਜਿਸ ਦੀ ਕੁੱਲ ਕੀਮਤ 9 ਲੱਖ 65 ਹਜ਼ਾਰ 600 ਰੁਪਏ ਬਣਦੀ ਹੈ, ਜਿਸ ਨੂੰ ਕੁਰਕ ਕਰਨ ਲਈ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜ ਦਿੱਤਾ ਗਿਆ ਹੈ। ਹੁਕਮ ਮਿਲਣ 'ਤੇ ਉਨ੍ਹਾਂ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ, ਜਿਸ 'ਚ ਲਿਖਿਆ ਗਿਆ ਕਿ ਉਹ ਹੁਣ ਜਾਇਦਾਦ ਨਹੀਂ ਵੇਚ ਸਕਣਗੇ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।
(For more Punjabi news apart from Punjab News , stay tuned to Rozana Spokesman)