Punjab News: ਪੰਜਾਬ ਸਟੇਟ ਫਾਰਮੇਸੀ ਕੌਂਸਲ ਵਲੋਂ 100 ਫਾਰਮਾਸਿਸਟਾਂ ਦੀਆਂ ਰਜਿਸਟ੍ਰੇਸ਼ਨਾਂ ਰੱਦ
Published : Feb 24, 2024, 1:06 pm IST
Updated : Feb 24, 2024, 1:06 pm IST
SHARE ARTICLE
Registration of 100 pharmacists canceled by Punjab State Pharmacy Council
Registration of 100 pharmacists canceled by Punjab State Pharmacy Council

40 ਹਜ਼ਾਰ ਫਾਰਮਾਸਿਸਟਾਂ ਦੇ ਵਿਦਿਅਕ ਦਸਤਾਵੇਜ਼ਾਂ ਦੀ ਮੁੜ ਜਾਂਚ ਜਾਰੀ

Punjab News: ਪੰਜਾਬ ਰਾਜ ਫਾਰਮੇਸੀ ਕੌਂਸਲ ਨੇ ਡਿਪਲੋਮਾ ਹਾਸਲ ਕਰਨ ਲਈ ਜਾਅਲੀ ਵਿਦਿਅਕ ਦਸਤਾਵੇਜ਼ ਪੇਸ਼ ਕਰਨ ਵਾਲੇ 100 ਫਾਰਮਾਸਿਸਟਾਂ ਦੀਆਂ ਰਜਿਸਟ੍ਰੇਸ਼ਨਾਂ ਰੱਦ ਕਰ ਦਿਤੀਆਂ ਹਨ। ਕੌਂਸਲ ਨੇ ਧੋਖਾਧੜੀ ਕਰਨ ਵਾਲੇ ਫਾਰਮਾਸਿਸਟਾਂ ਦੇ ਵੇਰਵੇ ਵੀ ਸਬੰਧਤ ਜ਼ਿਲ੍ਹੇ ਦੀ ਪੁਲਿਸ ਨੂੰ ਸੌਂਪ ਦਿਤੇ ਹਨ।ਕੌਂਸਲ ਨੇ ਪੰਜਾਬ ਪੁਲਿਸ ਨੂੰ ਜਾਅਲੀ ਦਸਤਾਵੇਜ਼ ਪੇਸ਼ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਡਿਪਲੋਮੇ ਹਾਸਲ ਕਰਨ ਵਾਲਿਆਂ ਵਿਰੁਧ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਡੀ-ਫਾਰਮੇਸੀ ਘੁਟਾਲੇ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਪੰਜਾਬ ਰਾਜ ਫਾਰਮੇਸੀ ਕੌਂਸਲ ਨੇ 12ਵੀਂ ਜਮਾਤ ਤੋਂ ਫਾਰਮੇਸੀ ਡਿਪਲੋਮਾ ਨਾਲ ਸਬੰਧਤ ਵਿਦਿਅਕ ਦਸਤਾਵੇਜ਼ਾਂ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿਤਾ ਹੈ ਅਤੇ ਹੁਣ ਤਕ ਦੀ ਜਾਂਚ ਦੌਰਾਨ ਸੈਂਕੜੇ ਫਾਰਮਾਸਿਸਟਾਂ ਦੇ ਦਸਤਾਵੇਜ਼ਾਂ ਵਿਚ ਬੇਨਿਯਮੀਆਂ ਪਾਈਆਂ ਗਈਆਂ ਹਨ।

ਰਜਿਸਟ੍ਰੇਸ਼ਨ ਪ੍ਰਕਿਰਿਆ ਤੇ ਨਜ਼ਰ

ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਰਜਿਸਟਰਾਰ ਡਾ. ਜਸਬੀਰ ਸਿੰਘ ਦਾ ਕਹਿਣਾ ਹੈ ਕਿ ਡੀ ਫਾਰਮੇਸੀ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਰਾਜ ਫਾਰਮੇਸੀ ਕੌਂਸਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਖ਼ਤੀ ਨਾਲ ਨਿਗਰਾਨੀ ਕਰ ਰਹੀ ਹੈ। ਬੇਨਿਯਮੀਆਂ ਨੂੰ ਰੋਕਣ ਲਈ ਕੌਂਸਲ ਨੇ ਇਸ ਪ੍ਰਕਿਰਿਆ ਨੂੰ ਆਨਲਾਈਨ ਕਰ ਦਿਤਾ ਹੈ। ਕੌਂਸਲ ਨੇ ਅਜਿਹੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿਤੀ ਹੈ ਜਿਨ੍ਹਾਂ ਦੇ ਵਿਦਿਅਕ ਦਸਤਾਵੇਜ਼ ਹੁਣ ਤਕ ਦੀ ਜਾਂਚ ਵਿਚ ਜਾਅਲੀ ਪਾਏ ਗਏ ਸਨ। ਕੁੱਝ ਪ੍ਰਤੀਸ਼ਤਾਂ ਨੇ ਤਾਂ ਕੌਂਸਲ ਨੂੰ ਨਿਜੀ ਤੌਰ ’ਤੇ ਵੀ ਰਜਿਸਟ੍ਰੇਸ਼ਨ ਰੱਦ ਕਰਨ ਲਈ ਕਿਹਾ ਹੈ ਪਰ ਉਨ੍ਹਾਂ ਦੀ ਗਿਣਤੀ ਬਹੁਤ ਘੱਟ ਹੈ, ਉਨ੍ਹਾਂ ਵਿਚੋਂ ਬਹੁਤਿਆਂ ਦੀ ਰਜਿਸਟ੍ਰੇਸ਼ਨ ਕੌਂਸਲ ਨੇ ਜਾਂਚ ਤੋਂ ਬਾਅਦ ਹੀ ਰੱਦ ਕਰ ਦਿਤੀ ਹੈ। ਬਾਕੀ ਦੇ ਫਾਰਮਾਸਿਸਟਾਂ ਦੇ ਵਿਦਿਅਕ ਸਰਟੀਫਿਕੇਟਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਕਾਲਜ ਸਟਾਫ਼ ਤੋਂ ਵੀ ਪੁੱਛਗਿੱਛ ਜਾਰੀ

5 ਤੋਂ 10 ਫ਼ੀ ਸਦੀ ਫਾਰਮਾਸਿਸਟ ਅਜਿਹੇ ਹਨ, ਜਿਨ੍ਹਾਂ ਨੇ ਅਪਣੇ ਜਾਅਲੀ ਦਸਤਾਵੇਜ਼ਾਂ ਬਾਰੇ ਕੌਂਸਲ ਨੂੰ ਖੁਦ ਜਾਣੂ ਕਰਵਾ ਕੇ ਅਪਣੀ ਰਜਿਸਟ੍ਰੇਸ਼ਨ ਰੱਦ ਕਰਵਾਉਣ ਲਈ ਕਿਹਾ ਹੈ ਤਾਂ ਜੋ ਉਹ ਕਾਨੂੰਨੀ ਕਾਰਵਾਈ ਤੋਂ ਬਚ ਸਕਣ। ਹਾਲਾਂਕਿ ਕੌਂਸਲ ਨੇ ਪੁਲਿਸ ਨੂੰ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਲਿਖਿਆ ਹੈ। ਦੂਜੇ ਪਾਸੇ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਰਾਜ ਦੇ ਉਨ੍ਹਾਂ ਕਾਲਜਾਂ ਦੇ ਪ੍ਰਬੰਧਕਾਂ ਅਤੇ ਸਟਾਫ ਤੋਂ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ, ਜੋ ਫਾਰਮੇਸੀ ਦੀ ਸਿੱਖਿਆ ਦਿੰਦੇ ਹਨ। ਪੰਜਾਬ ਵਿਚ ਡੀ ਫਾਰਮੇਸੀ ਪ੍ਰਦਾਨ ਕਰਨ ਵਾਲੇ 100 ਤੋਂ ਵੱਧ ਪ੍ਰਾਈਵੇਟ ਅਦਾਰੇ ਹਨ ਜਦਕਿ 6 ਸਰਕਾਰੀ ਅਦਾਰੇ ਹਨ। ਜਾਅਲੀ ਦਸਤਾਵੇਜ਼ਾਂ ਨਾਲ ਕਾਲਜ ਸਟਾਫ਼ ਦਾ ਕੀ ਸਬੰਧ ਹੈ ਅਤੇ ਕਾਲਜ ਅਤੇ ਗਰੋਹ ਦੇ ਮੈਂਬਰਾਂ ਨੇ ਕਿਸ ਢੰਗ ਨਾਲ ਕੰਮ ਕੀਤਾ, ਇਨ੍ਹਾਂ ਸਾਰੀਆਂ ਗੱਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਵਿਜੀਲੈਂਸ ਬਿਊਰੋ ਨੇ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ, ਬਠਿੰਡਾ ਦੇ ਅਧਿਕਾਰੀਆਂ ਨੂੰ ਫਰਜ਼ੀ ਡੀ ਫਾਰਮੇਸੀ ਡਿਪਲੋਮੇ ਜਾਰੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਬਿਊਰੋ ਨੇ ਕਈ ਕੈਮਿਸਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਦਵਾਈਆਂ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਬਿਊਰੋ ਦਸੰਬਰ ਮਹੀਨੇ ਤੋਂ ਇਸ ਮਾਮਲੇ ਵਿਚ ਗ੍ਰਿਫ਼ਤਾਰੀਆਂ ਕਰ ਰਿਹਾ ਹੈ।

ਬਿਨਾਂ ਪੜ੍ਹਾਈ ਤੋਂ ਵੇਚ ਰਹੇ ਸਨ ਦਵਾਈਆਂ

ਪੰਜਾਬ ਰਾਜ ਫਾਰਮੇਸੀ ਕੌਂਸਲ ਨੇ ਸਾਲ 1952 ਤੋਂ ਸਾਲ 2024 ਦਰਮਿਆਨ 60,000 ਫਾਰਮਾਸਿਸਟ ਰਜਿਸਟਰ ਕੀਤੇ ਹਨ। ਇਨ੍ਹਾਂ ਵਿਚੋਂ ਕੌਂਸਲ 40 ਹਜ਼ਾਰ ਫਾਰਮਾਸਿਸਟਾਂ ਦੇ ਵਿਦਿਅਕ ਦਸਤਾਵੇਜ਼ਾਂ ਦੀ ਮੁੜ ਜਾਂਚ ਕਰ ਰਹੀ ਹੈ। ਜਾਅਲੀ ਸਰਟੀਫਿਕੇਟ ਪੇਸ਼ ਕਰਨ ਵਾਲਿਆਂ ਨੇ ਬਿਹਾਰ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ ਤੋਂ 10ਵੀਂ ਅਤੇ 12ਵੀਂ ਜਮਾਤ ਦੀ ਪੜ੍ਹਾਈ ਦੇ ਜਾਅਲੀ ਦਸਤਾਵੇਜ਼ ਪੇਸ਼ ਕੀਤੇ ਸਨ।

(For more Punjabi news apart from Registration of 100 pharmacists canceled by Punjab State Pharmacy Council, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement