Abohar Accident News: ਅਬੋਹਰ ਦੇ ਰਾਮਪੁਰ 'ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ
Published : Feb 24, 2025, 11:26 am IST
Updated : Feb 24, 2025, 11:26 am IST
SHARE ARTICLE
Abohar Accident News in punjabi
Abohar Accident News in punjabi

Abohar Accident News: ਟੱਕਰ ਮਾਰਨ ਤੋਂ ਬਾਅਦ ਦਰੱਖਤ ਨਾਲ ਟਕਰਾਈ ਕਾਰ, ਡਰਾਈਵਰ ਫ਼ਰਾਰ

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਰਾਮਪੁਰਾ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਇਹ ਘਟਨਾ ਦੇਰ ਰਾਤ ਵਾਪਰੀ। ਖੇਤਾਂ ਤੋਂ ਵਾਪਸ ਆ ਰਹੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਮਾਮਲੇ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਅਤੇ ਉਸ ਦੇ ਗੁਆਂਢੀ ਸੁਭਾਸ਼ ਕਸ਼ਵਾ ਵਜੋਂ ਹੋਈ ਹੈ। ਦੋਵੇਂ ਭਾਗਸਰ ਵਿੱਚ ਆਪਣੇ ਖੇਤਾਂ ਵਿੱਚ ਕੰਮ ਕਰਕੇ ਵਾਪਸ ਆ ਰਹੇ ਸਨ। ਉਹ ਲਿੰਕ ਰੋਡ ਤੋਂ ਡਿਫੈਂਸ ਰੋਡ ਵੱਲ ਜਾ ਰਹੇ ਸਨ। ਦਲੀਪ ਕੁਮਾਰ ਦੇ ਪੁੱਤਰ ਅਤੁਲ ਮਕੜ ਨੇ ਦੱਸਿਆ ਕਿ ਉਹ ਰਾਮਪੁਰਾ ਬੱਸ ਸਟੈਂਡ ’ਤੇ ਆਪਣੇ ਪਿਤਾ ਅਤੇ ਸੁਭਾਸ਼ ਦੀ ਉਡੀਕ ਕਰ ਰਿਹਾ ਸੀ।  ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਕਾਰ ਇੰਨੀ ਤੇਜ਼ ਸੀ ਕਿ ਟੱਕਰ ਤੋਂ ਬਾਅਦ ਦਰਖ਼ਤ ਨਾਲ ਜਾ ਟਕਰਾਈ। ਥਾਣਾ ਬਹਾਵ ਦੇ ਏਐਸਆਈ ਬਲਵੀਰ ਸਿੰਘ ਮੌਕੇ ’ਤੇ ਪੁੱਜੇ। ਦੋਵਾਂ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਅਤੁਲ ਮਕੜ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਧਾਰਾ 106 (1), 324 (4), 324 (5) ਬੀ.ਐਨ.ਐਸ.ਤਹਿਤਮਾਮਲਾ ਦਰਜ ਕਰ ਲਿਆ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement