
Punjab News : ਕਿਸਾਨਾਂ ’ਤੇ ਪਿੰਡ ਵਾਸੀਆਂ ਨੇ ਕੀਤਾ ਪ੍ਰਸ਼ਾਸਨ ਦਾ ਵਿਰੋਧ
Administration arrives in Gurdaspur to acquire land for highway News in Punjabi : ਗੁਰਦਾਸਪੁਰ ’ਚ ਸ੍ਰੀ ਹਰਗੋਬਿੰਦਪੁਰ ਦੇ ਚੀਮਾ ਖੁੱਡੀ ਪਿੰਡ ਦੇ ਵਿਚ ਕਿਸਾਨ ਅਤੇ ਪੁਲਿਸ ਪ੍ਰਸ਼ਾਸਨ ਦੇ ਆਹਮੋ-ਸਾਹਮਣੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਤਨਾਅ ਦੀ ਸਥਿਤੀ ਵਧ ਗਈ ਹੈ।
ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਐਂਬੂਲੈਂਸ ਫ਼ਾਇਰ ਬ੍ਰਿਗੇਡ ਸਣੇ ਮਸ਼ੀਨਰੀ ਲੈ ਕੇ ਦਿੱਲੀ ਕਟਰਾ ਐਕਸਪ੍ਰੈਸ ਹਾਈਵੇ ਦੀ ਜ਼ਮੀਨ ਐਕਵਾਇਰ ਕਰਨ ਲਈ ਪਹੁੰਚੇ ਸਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਇਸ ਦੇ ਵਿਰੁਧ ਸਨ। ਜਿਸ ਨਾਲ ਤਨਾਅ ਦੀ ਸਥਿਤੀ ਬਣੀ ਹੋਈ ਹੈ। ਕਿਸੇ ਵੇਲੇ ਵੀ ਕੁੱਝ ਵੀ ਹੋ ਸਕਦਾ ਹੈ।
ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਾਨੂੰ ਬਣਦਾ ਮੁਆਵਜਾ ਨਹੀਂ ਦਿਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸਾਨੂੰ ਬਣਦਾ ਮੁਆਵਜ਼ਾ ਦੇਵੇ ਤੇ ਜ਼ਮੀਨਾਂ ’ਤੇ ਕਬਜ਼ਾ ਲੈ ਲਵੇ। ਜੇ ਸਾਨੂੰ ਬਣਦਾ ਮੁਆਵਜਾ ਨਾ ਦਿਤਾ ਗਿਆ ਤਾਂ ਅਸੀਂ ਇਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਨਹੀਂ ਹੋਣ ਦਿਆਂਗੇ ਤੇ ਇਸ ਲਈ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਦੂਸਰੇ ਪਾਸੇ ਜਦੋਂ ਇਸ ਸਬੰਧੀ ਐਸਡੀਐਮ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪੈਸੇ ਲਏ ਹੋਏ ਹਨ। ਉਨ੍ਹਾਂ ਜ਼ਮੀਨਾਂ ’ਤੇ ਕਬਜ਼ਾ ਲੈ ਲਿਆ ਜਾਵੇਗਾ। ਜਿਨ੍ਹਾਂ ਨੇ ਹਾਲੇ ਪੈਸੇ ਨਹੀਂ ਲਏ ਉਨ੍ਹਾਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਜਾਵੇਗੀ।